ਬੀਜਿੰਗ— ਚੀਨ ਦੇ ਗੁਇਝੌ ਸੂਬੇ 'ਚ ਮੰਗਲਵਾਰ ਨੂੰ ਇਕ ਕੋਲਾ ਖਾਨ 'ਚ ਧਮਾਕਾ ਹੋਣ ਕਾਰਨ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਮੰਗਲਵਾਰ ਤੜਕੇ ਤਕਰੀਬਨ 1.30 ਵਜੇ ਆਨਲੋਂਗ ਕਾਊਂਟੀ 'ਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਹਾਦਸਾ ਵਾਪਰਿਆ ਉਸ ਸਮੇਂ ਉੱਥੇ 23 ਵਰਕਰ ਕੰਮ ਕਰ ਰਹੇ ਸਨ। ਰੈਸਕਿਊ ਦੌਰਾਨ 7 ਵਰਕਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਤੇ ਹੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਚੀਨ 'ਚ ਕੋਲਾ ਖਾਨ ਢਹਿਣ ਦੀਆਂ ਕਈ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਸੁਰੱਖਿਆ ਪ੍ਰਬੰਧਾਂ ਦੀ ਕਮੀ ਕਾਰਨ ਵੀ ਅਜਿਹੇ ਹਾਦਸੇ ਵਾਪਰਦੇ ਹਨ। ਫਿਲਹਾਲ ਇਸ ਸਬੰਧੀ ਅਜੇ ਜਾਂਚ ਹੋ ਰਹੀ ਹੈ।
ਪਾਕਿ ਦੀ ਸੰਸਦ ਨੇ ਭਾਰਤ ਦੇ ਨਾਗਰਿਕਤਾ ਸੋਧ ਬਿੱਲ ਖਿਲਾਫ ਪੇਸ਼ ਕੀਤਾ ਪ੍ਰਸਤਾਵ
NEXT STORY