ਇਸਲਾਮਾਬਾਦ : ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਲਲਿਆਣੀ ਕਸਬੇ (ਲਾਹੌਰ-ਫਿਰੋਜ਼ਪੁਰ ਰੋਡ) ਦੇ ਦਫਤੂ ਪਿੰਡ 'ਚ ਸਥਿਤ ਗੁਰਦੁਆਰਾ ਸਾਹਿਬ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC), ਪਾਕਿਸਤਾਨ ਦੀ ਸਰਵਉੱਚ ਸੰਸਥਾ ਦੀ ਅਣਗਹਿਲੀ ਕਾਰਨ ਹੌਲੀ-ਹੌਲੀ ਢਹਿ ਰਿਹਾ ਹੈ। ਗੁਰਦੁਆਰਾ ਕੰਪਲੈਕਸ ਦੀ ਮੂਹਰਲੀ ਕੰਧ ਅਤੇ ਇਸ ਦੀ ਦਰਸ਼ਨੀ ਡਿਓਢੀ, ਜੋ ਕਿ ਪਹਿਲਾਂ ਹੀ ਸਰਕਾਰੀ ਅਣਗਹਿਲੀ ਕਾਰਨ ਕਮਜ਼ੋਰ ਸੀ, 23 ਜੁਲਾਈ ਨੂੰ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਢਹਿ ਗਈ ਸੀ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਹਿੰਦੂਆਂ 'ਤੇ ਜ਼ੁਲਮ ਦੀ ਹੱਦ ਪਾਰ, ਮੰਦਰ 'ਚੋਂ 7 ਸਾਲਾ ਬੱਚੀ ਦੀ ਲਾਸ਼ ਬਰਾਮਦ

ਇਸ ਇਤਿਹਾਸਕ ਗੁਰਦੁਆਰੇ ਦੀ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਤਾ ਹੈ ਕਿਉਂਕਿ ਬਾਬਾ ਬੁੱਲ੍ਹੇ ਸ਼ਾਹ ਨੇ ਪੰਡੋਕੀ ਦੇ ਹਾਕਮ ਚੌਧਰੀਆਂ ਦੁਆਰਾ ਪਿੰਡ 'ਚੋਂ ਕੱਢਣ ਤੋਂ ਬਾਅਦ ਇੱਥੇ ਸ਼ਰਨ ਲਈ ਸੀ। ਇਸੇ ਦੌਰਾਨ ਹਾਲ ਹੀ 'ਚ ਖ਼ਬਰ ਆਈ ਸੀ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਾਹੀਵਾਲ ਜ਼ਿਲ੍ਹੇ ਦੇ ਪਾਕਪਟਨ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਟਿੱਬਾ ਨਾਨਕਸਰ ਸਾਹਿਬ ਪਾਕਿਸਤਾਨ ਸਰਕਾਰ ਦੀ ਅਣਗਹਿਲੀ ਕਾਰਨ ਖੰਡਰ ਬਣਨ ਦੀ ਕਗਾਰ 'ਤੇ ਹੈ। ਪਾਕਪਟਨ ਤੋਂ ਲਗਭਗ 6 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇਹ ਪਵਿੱਤਰ ਗੁਰਦੁਆਰਾ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
OMG! ਮਗਰਮੱਛ ਦੇ ਅੰਦਰੋਂ ਮਿਲੀ ਲਾਪਤਾ ਵਿਅਕਤੀ ਦੀ ਲਾਸ਼, ਜਾਣੋ ਹੈਰਾਨ ਕਰਨ ਵਾਲਾ ਮਾਮਲਾ
NEXT STORY