ਅਬੂਜਾ (ਯੂ.ਐਨ.ਆਈ.)- ਨਾਈਜੀਰੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਉੱਤਰੀ ਪ੍ਰਾਂਤ ਕਾਨੋ ਵਿੱਚ ਇੱਕ ਟਰੱਕ ਅਤੇ ਬੱਸ ਵਿਚਕਾਰ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਟੱਕਰ ਮਗਰੋਂ ਅੱਗ ਲੱਗ ਗਈ ਅਤੇ ਇਸ ਨੇ ਦੋਵੇਂ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਟੱਕਰ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

ਪੜ੍ਹੋ ਇਹ ਅਹਿਮ ਖ਼ਬਰ-Trump ਨੇ ਬ੍ਰਿਕਸ ਦੇਸ਼ਾਂ ਨੂੰ ਦਿੱਤੀ ਚੇਤਾਵਨੀ, ਲੱਗੇਗਾ 10% ਵਾਧੂ ਟੈਰਿਫ ਜੇਕਰ...
ਕਾਨੋ ਸਟੇਟ ਫੈਡਰਲ ਰੋਡ ਸੇਫਟੀ ਕੋਰ ਸੈਕਟਰ ਕਮਾਂਡਰ ਮੁਹੰਮਦ ਬਾਤੂਰੇ ਨੇ ਦੱਸਿਆ ਕਿ ਇਹ ਹਾਦਸਾ ਕਾਸੁਵਰ ਡੋਗੋ ਖੇਤਰ ਵਿੱਚ ਜ਼ਾਰੀਆ-ਕਾਨੋ ਹਾਈਵੇਅ 'ਤੇ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਹਾਦਸੇ ਸਮੇਂ ਬੱਸ ਡਰਾਈਵਰ ਗਲਤ ਰਸਤੇ 'ਤੇ ਚਲਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
Trump ਨੇ ਬ੍ਰਿਕਸ ਦੇਸ਼ਾਂ ਨੂੰ ਦਿੱਤੀ ਚੇਤਾਵਨੀ, ਲੱਗੇਗਾ 10% ਵਾਧੂ ਟੈਰਿਫ ਜੇਕਰ...
NEXT STORY