ਵੈਨਕੂਵਰ, (ਮਲਕੀਤ ਸਿੰਘ)- ਸਰੀ ਦੀ 125 ਏ ਸ਼ਹੀਦ ਤੇ ਸਥਿੱਤ ਗੁਰਦੁਆਰਾ ਗੁਰਸਾਗਰ, ਮਸਤੂਆਣਾ ਵਿਖੇ ਸੰਤ ਤੇਜਾ ਸਿੰਘ ਦੀ ਯਾਦ 'ਚ ਇਕ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ।
ਇਸ ਸਬੰਧ 'ਚ ਗੁਰੂ ਘਰ 'ਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਇਕ ਧਾਰਮਿਕ ਦੀਵਾਨ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਇੰਦਰਜੀਤ ਸਿੰਘ ਰਤੀਆ' ਗਿਆਨੀ ਸਵਰਣ ਸਿੰਘ, ਗਿਆਨ ਸਿੰਘ ਸੰਧੂ, ਮੰਤਰੀ ਬੀਬੀ ਰਚਨਾ ਸਿੰਘ, ਡਾ: ਗੁਰਵਿੰਦਰ ਸਿੰਘ ਧਾਲੀਵਾਲ, ਬਲਬੀਰ ਸਿੰਘ ਸੰਘਾ ਅਤੇ ਅਵਤਾਰ ਸਿੰਘ ਗਿੱਲ ਵੱਲੋਂ ਆਪਣੀਆਂ ਸੰਖੇਪ ਤਕਰੀਰਾਂ ਦੌਰਾਨ ਸੰਤ ਤੇਜਾ ਸਿੰਘ ਦੀ ਜੀਵਨੀ 'ਤੇ ਸੰਖੇਪ ਝਾਤ ਪਾਈ ਗਈ।
ਇਸ ਤੋਂ ਪਹਿਲਾਂ ਰਾਗੀ ਭਾਈ ਨਿਰਮਲਜੀਤ ਸਿੰਘ ਅਤੇ ਅਕਾਲ ਅਕੈਡਮੀ ਦੇ ਬੱਚਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉੱਘੇ ਕਥਾਵਾਚਕ ਭਾਈ ਰਾਜਪਾਲ ਸਿੰਘ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਅਖੀਰ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਮਹਿੰਦਰ ਸਿੰਘ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਕੌਰ ਗਿੱਲ ਨੂੰ ਦਿੱਤੀ ਵਧਾਈ
NEXT STORY