ਮਿਲਾਨ/ਇਟਲੀ (ਸਾਬੀ ਚੀਨੀਆ): ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀੳ (ਰੋਮ) ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੀਆਂ ਗੁਰਬਾਣੀ ਕੀਰਤਨ ਕਲਾਸਾਂ ਦੀ ਹਰ ਪਾਸੇ ਤੋਂ ਪ੍ਰਸ਼ੰਸ਼ਾ ਹੋ ਰਹੀ ਹੈ। ਜਿਸ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਇਟਲੀ ਵਿਚ ਸਿੱਖ ਧਰਮ ਨੂੰ ਕਾਨੂੰਨੀ ਮਾਨਤਾ ਦਿਵਾਉਣ ਲਈ ਸੇਵਾਵਾਂ ਨਿਭਾਅ ਰਹੀ "ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦੇ ਮੌਜੂਦਾ ਪ੍ਰਧਾਨ ਰਵਿੰਦਰਜੀਤ ਸਿੰਘ ਬਲਜਾਨੋ ਨੇ ਪ੍ਰਤੀਕਿਰਿਆ ਦਿੱਤੀ।
ਪੜ੍ਹੋ ਇਹ ਅਹਿਮ ਖਬਰ- ਨਿਊਯਾਰਕ ਹੜ੍ਹ 'ਚ 4 ਭਾਰਤੀ ਮੂਲ ਦੇ ਅਤੇ 3 ਨੇਪਾਲੀ ਲੋਕਾਂ ਦੀ ਮੌਤ
ਉਹਨਾਂ ਆਖਿਆ ਕਿ ਛੋਟੇ-ਛੋਟੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨ ਲਈ ਆਰੰਭ ਕੀਤੇ ਇਸ ਕਾਰਜ ਲਈ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀੳ ਦੀ ਪ੍ਰਬੰਧਕ ਕਮੇਟੀ, ਸਮੁੱਚੀਆਂ ਸੰਗਤਾਂ ਅਤੇ ਖਾਸ ਕਰਕੇ ਬੱਚਿਆਂ ਦੇ ਮਾਪੇ ਵਧਾਈ ਦੇ ਪੱਤਰ ਹਨ, ਜਿੰਨ੍ਹਾਂ ਵੱਲੋ ਬੱਚਿਆ ਨੂੰ ਗੁਰਬਾਣੀ ਕਲਾਸਾਂ ਆਰੰਭ ਕਰਵਾਕੇ ਕੌਮ ਦੀ ਚੜ੍ਹਦੀ ਕਲ੍ਹਾ ਲਈ ਯੋਗਦਾਨ ਪਾਉਣ ਦੀ ਚੰਗੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਇਟਲੀ ਵੱਸਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਜ਼ਰੂਰੀ ਰੁਝੇਵਿਆਂ ਦੇ ਨਾਲ-ਨਾਲ ਬੱਚਿਆਂ ਨੂੰ ਸਿੱਖੀ ਸਿਧਾਤਾਂ ਨਾਲ ਜੋੜਨ ਲਈ ਘਰ ਤੋਂ ਸ਼ੁਰੂਆਤ ਕਰਨ ਤਾਂ ਜੋ ਵਿਦੇਸ਼ਾਂ ਵਿਚ ਸਿੱਖੀ ਰੂਪੀ ਬੂਟੇ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਉਨਾਂ ਆਖਿਆ ਕਿ ਪੜ੍ਹਾਈ ਦੇ ਖੇਤਰ ਵਿਚ ਬੱਚੇ ਪੂਰੀ ਵਾਹ-ਵਾਹ ਖੱਟ ਰਹੇ ਹਨ। ਹੋਰ ਵੀ ਚੰਗਾ ਹੋਵੇਗਾ ਜੇ ਉਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਿੱਖੀ ਸਿਧਾਤਾਂ ਦਾ ਪੂਰਨ ਗਿਆਨ ਹੋਵੇ। ਉਹ ਆਉਣ ਵਾਲੇ ਸਮੇਂ ਵਿਚ ਇਟਲੀ ਰਹਿੰਦੇ ਸਿੱਖਾਂ ਦੀਆਂ ਮੁਸ਼ਕਲਾਂ ਨੂੰ ਆਸਾਨ ਬਣਾ ਸਕਦੇ ਹਨ।
116 ਸਾਲਾ ਬੇਬੇ ਨੇ ਦਿਖਾਈ ਹਿੰਮਤ, ਦਿੱਤੀ ਕੋਰੋਨਾ ਨੂੰ ਮਾਤ
NEXT STORY