ਮਾਨਤੋਵਾ, ਇਟਲੀ,(ਟੇਕ ਚੰਦ ਜਗਤਪੁਰ)- ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਕਮੇਟੀ ਦੀ ਨਵੀਂ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ 'ਚ ਹਰਨੇਕ ਸਿੰਘ ਜਾਡਲਾ ਨੂੰ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਪਰਵਿੰਦਰ ਸਿੰਘ, ਝਲਵਿੰਦਰ ਸਿੰਘ,ਡਾ ਨਵਦੀਪ ਸਿੰਘ ,ਪਰਮਿੰਦਰ ਸਿੰਘ,ਹਰਪ੍ਰੀਤ ਸਿੰਘ,ਮਦਨ ਲਾਲ, ਸੋਮ ਲਾਲ ,ਰਾਮ ਲੁਭਾਇਆ ਅਤੇ ਹੋਰ ਮੈਂਬਰਾਂ ਨੂੰ ਵੀ ਕਮੇਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਸ ਮੌਕੇ ਹਰਨੇਕ ਸਿੰਘ ਜਾਡਲਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਸਾਰੇ ਮੈਂਬਰ ਮਿਲਜੁਲ ਕੇ ਯਤਨ ਕਰਨਗੇ।
ਨਵੀਂ ਕਮੇਟੀ ਦੇ ਮੈਂਬਰਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਮੇਟੀ ਦਾ ਸਹਿਯੋਗ ਕਰਨ, ਤਾਂ ਜੋ ਭਵਿੱਖ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮੇਤ ਹੋਰ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਜਾ ਸਕਣ। ਕਮੇਟੀ ਦੇ ਮੈਂਬਰਾਂ ਨੇ ਉਮੀਦ ਪ੍ਰਗਟਾਈ ਕਿ ਸੰਗਤਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਸਮਾਜਿਕ ਅਤੇ ਧਾਰਮਿਕ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੂਤੀਆਂ ਦੇ ਹਮਲੇ ਦਾ ਖਦਸ਼ਾ ! ਅਮਰੀਕਾ ਨੇ ਪੱਛਮੀ ਏਸ਼ੀਆ ਲਈ ਸੁਰੱਖਿਆ ਸਲਾਹ ਕੀਤੀ ਜਾਰੀ
NEXT STORY