ਪੇਸ਼ਾਵਰ, (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਸਵਾਤ ਜ਼ਿਲ੍ਹੇ ਵਿੱਚ ਹਿੰਦੂ ਭਾਈਚਾਰੇ ਨੇ ਪਹਿਲੀ ਵਾਰ ਵਾਲਮੀਕਿ ਜਯੰਤੀ ਮਨਾਈ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਇਸ ਸਮਾਗਮ ਦਾ ਆਯੋਜਨ ਕੀਤਾ। ਵਾਲਮੀਕਿ ਜਯੰਤੀ ਰਾਮਾਇਣ ਦੇ ਲੇਖਕ ਮਹਾਰਿਸ਼ੀ ਵਾਲਮੀਕਿ ਦੀ ਜਨਮ ਵਰ੍ਹੇਗੰਢ ਨੂੰ ਦਰਸਾਉਂਦੀ ਹੈ। ਰਾਮਾਇਣ ਹਿੰਦੂ ਧਰਮ ਦੇ ਪ੍ਰਮੁੱਖ ਧਾਰਮਿਕ ਗ੍ਰੰਥਾਂ ਵਿੱਚੋਂ ਇੱਕ, ਸੰਸਕ੍ਰਿਤ ਵਿੱਚ ਲਿਖੀ ਗਈ ਇੱਕ ਮਹਾਂਕਾਵਿ ਹੈ।
ਸਮਾਗਮ ਦੌਰਾਨ ਵਾਲਮੀਕਿ ਭਾਈਚਾਰੇ ਦੇ ਮੈਂਬਰਾਂ ਨੇ ਧਾਰਮਿਕ ਰਸਮਾਂ ਨਿਭਾਈਆਂ ਅਤੇ ਪਾਕਿਸਤਾਨ ਦੀ ਤਰੱਕੀ, ਖੁਸ਼ਹਾਲੀ ਅਤੇ ਸੁਰੱਖਿਆ ਦੇ ਨਾਲ-ਨਾਲ ਨਾਲ ਵੱਖ-ਵੱਖ ਧਰਮਾਂ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਾਰਥਨਾ ਕੀਤੀ। ਅਧਿਕਾਰੀ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਨੇਮਤੁੱਲਾ, ਸਹਾਇਕ ਕਮਿਸ਼ਨਰ ਅਫਨਾਨ ਰਜ਼ਾ ਅਤੇ ਘੱਟ ਗਿਣਤੀ ਭਾਈਚਾਰੇ ਦੇ ਪ੍ਰਤੀਨਿਧੀ ਡਾ. ਸੰਨੀ ਕੁਮਾਰ ਨੇ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ 'ਤੇ ਵਾਲਮੀਕਿ ਭਾਈਚਾਰੇ ਦੇ ਇੱਕ ਹਿੰਦੂ ਪੁਜਾਰੀ ਨੇ ਹਾਜ਼ਰੀਨ ਨੂੰ ਤਿਉਹਾਰ ਦੀ ਧਾਰਮਿਕ ਮਹੱਤਤਾ ਬਾਰੇ ਦੱਸਿਆ।
ਪੜ੍ਹੋ ਇਹ ਅਹਿਮ ਖ਼ਬਰ- ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ
ਭਾਈਚਾਰੇ ਦੇ ਮੈਂਬਰਾਂ ਨੇ ਆਪਣੀਆਂ ਧਾਰਮਿਕ ਪਰੰਪਰਾਵਾਂ ਅਨੁਸਾਰ ਰਸਮਾਂ ਵੀ ਨਿਭਾਈਆਂ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣਾ ਅਤੇ ਵੱਖ-ਵੱਖ ਧਰਮਾਂ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਇਸਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਪ੍ਰਸ਼ਾਸਨ ਦੇ ਅਨੁਸਾਰ, ਇਸ ਸਮਾਗਮ ਨੂੰ ਸਵਾਤ ਵਿੱਚ ਧਾਰਮਿਕ ਵਿਭਿੰਨਤਾ ਨੂੰ ਮਾਨਤਾ ਦੇਣ, ਘੱਟ ਗਿਣਤੀ ਭਾਈਚਾਰਿਆਂ ਦੀਆਂ ਪਰੰਪਰਾਵਾਂ ਨੂੰ ਸਵੀਕਾਰ ਕਰਨ ਅਤੇ ਸਹਿਣਸ਼ੀਲਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ
NEXT STORY