ਲੰਡਨ: ਬ੍ਰਿਟਿਸ਼ ਸਿੱਖ ਨਾਗਰਿਕ ਜਗਤਾਰ ਸਿੰਘ ਜੋਹਲ ਦੀ ਰਿਹਾਈ ਨੂੰ ਲੈ ਕੇ ਬ੍ਰਿਟੇਨ ਵਿੱਚ ਚਿੰਤਾ ਲਗਾਤਾਰ ਵਧ ਰਹੀ ਹੈ। ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਹਲਕੇ ਦੇ ਕਈ ਨਿਵਾਸੀ ਪਿਛਲੇ 8 ਸਾਲਾਂ ਤੋਂ ਜਗਤਾਰ ਸਿੰਘ ਜੋਹਲ ਦੀ ਕੈਦ ਨੂੰ ਲੈ ਕੇ ਗੰਭੀਰ ਤੌਰ ’ਤੇ ਚਿੰਤਤ ਹਨ।
ਤਨਮਨਜੀਤ ਸਿੰਘ ਢੇਸੀ ਨੇ ਯੂਕੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੰਭੀਰ ਮਾਮਲੇ ਦੇ ਤੁਰੰਤ ਹੱਲ ਲਈ ਭਾਰਤ ਸਰਕਾਰ ਨਾਲ ਮਿਲ ਕੇ ਪ੍ਰਭਾਵਸ਼ਾਲੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਇੰਨੇ ਲੰਮੇ ਸਮੇਂ ਤੋਂ ਚੱਲ ਰਹੇ ਇਸ ਮਾਮਲੇ ਨੇ ਜੋਹਲ ਦੇ ਪਰਿਵਾਰ ਅਤੇ ਸਿੱਖ ਭਾਈਚਾਰੇ ਵਿੱਚ ਬੇਚੈਨੀ ਪੈਦਾ ਕੀਤੀ ਹੋਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਦੇ ਮੱਦੇਨਜ਼ਰ ਇਸ ਮਾਮਲੇ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਜਗਤਾਰ ਸਿੰਘ ਜੋਹਲ ਨੂੰ ਇਨਸਾਫ਼ ਮਿਲ ਸਕੇ ਅਤੇ ਉਸ ਦੀ ਰਿਹਾਈ ਸੰਭਵ ਹੋ ਸਕੇ।
ਕੈਨੇਡਾ ਦੀ ਆਬਾਦੀ 'ਚ 80 ਸਾਲਾਂ ਦੀ ਸਭ ਤੋਂ ਵੱਡੀ ਗਿਰਾਵਟ ਦਰਜ
NEXT STORY