ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲੀਆ ਦੀ ਸੰਘੀ ਸਰਕਾਰ ਵੱਲੋਂ ਅਗਲੇ ਮਹੀਨੇ 21 ਸਤੰਬਰ ਤੋਂ ਖੇਤੀ ਬਾੜੀ ਵੀਜ਼ਾ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਪਰ ਇਸ ਵੀਜ਼ੇ ਨੂੰ ਲੈ ਕੇ ਅਜੇ ਵੀ ਭੰਬਲਭੂਸਾ ਬਣਿਆ ਹੋਇਆ ਹੈ। ਵਿਕਟੋਰੀਆ ਸੂਬੇ ਦੇ ਪ੍ਰੀਮੀਅਰ ਡੈਨੀਅਲ ਐਂਡਰੀਊ ਨੇ ਇਸ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਇਹ ਫ਼ੈਸਲਾ ਕਰਨ ਤੋਂ ਪਹਿਲਾਂ ਮੁਲਕ ਦੇ ਸੂਬਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ ਕਿ ਇਹ ਯੋਜਨਾ ਕਿਵੇਂ ਕੰਮ ਕਰੇਗੀ ? ਅਤੇ ਨਾ ਹੀ ਇਹ ਦੱਸਿਆ ਗਿਆ ਹੈ ਕਿ ਕਿਹੜੇ ਦੇਸ਼ ਇਸ ਯੋਜਨਾ ਵਿੱਚ ਸ਼ਾਮਲ ਕੀਤੇ ਜਾਣਗੇ।
ਪੜ੍ਹੋ ਇਹ ਅਹਿਮ ਖਬਰ -ਕਾਬੁਲ 'ਚ ਖਤਰੇ ਦੇ ਬਾਵਜੂਦ ਆਸਟ੍ਰੇਲੀਆ ਨੇ 1000 ਦੇ ਕਰੀਬ ਲੋਕਾਂ ਨੂੰ ਕੱਢਿਆ ਸੁਰੱਖਿਅਤ
ਕੇਂਦਰੀ ਖੇਤੀ ਬਾੜੀ ਮੰਤਰੀ ਨੇ ਕਿਹਾ ਹੈ ਕਿ ਗਰਮੀਆਂ ਦੀ ਫਸਲ ਲਈ ਸਮੇਂ ਸਿਰ ਕਾਮਿਆਂ ਦੀ ਉਪਲੱਬਤਾ ਵੱਖ-ਵੱਖ ਸੂਬਿਆਂ ਦੇ ਕੋਰੋਨਾ ਇਕਾਂਤਵਾਸ ਸਹੂਲਤਾਂ 'ਤੇ ਵੀ ਨਿਰਭਰ ਕਰੇਗੀ।ਜ਼ਿਕਰਯੋਗ ਹੈ ਆਸਟ੍ਰੇਲੀਆ ਨੂੰ ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਖੇਤੀਬਾੜੀ ਕਾਮਿਆਂ ਦੀ ਜ਼ਰੂਰਤ ਹੈ। ਆਸਟ੍ਰੇਲੀਆ ਵਿੱਚ ਮੌਜੂਦਾ ਤਾਲਾਬੰਦੀ ਅਤੇ ਸਰਹੱਦਾਂ ਬੰਦ ਹੋਣ ਕਰਕੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੜ੍ਹੋ ਇਹ ਅਹਿਮ ਖਬਰ - ਟਰੂਡੋ ਦਾ ਐਲਾਨ, ਕੈਨੇਡਾ 31 ਅਗਸਤ ਤੋਂ ਬਾਅਦ ਵੀ ਅਫਗਾਨਿਸਤਾਨ 'ਚ ਰੱਖੇਗਾ ਫ਼ੌਜ
ਪਾਕਿਸਤਾਨ ਨੂੰ ਅਫ਼ਗਾਨ ਸਰਕਾਰ ਨੂੰ ਮਾਨਤਾ ਦੇਣੀ ਚਾਹੀਦੀ ਹੈ: ਸਿਰਾਜੁਲ ਹੱਕ
NEXT STORY