ਵਾਸ਼ਿੰਗਟਨ— ਅਮਰੀਕਾ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਿਦ ਖਾਕਨ ਅਬਾੱਸੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨਾਲ ਦੋ-ਪੱਖੀ ਸਹਿਯੋਗ ਦੇ ਖੇਤਰ ਵਿਚ ਕੰਮ ਕਰਨ ਲਈ ਉਤਸਾਹਿਤ ਹੈ। ਵਿਦੇਸ਼ ਵਿਭਾਗ ਦੀ ਬੁਲਾਰਾ ਹੀਥਰ ਨੋਰਟ ਨੇ ਪੱਤਰਕਾਰਾਂ ਨੂੰ ਕਲ ਕਿਹਾ,'' ਨੈਸ਼ਨਲ ਅਸੈਂਬਲੀ ਦੁਆਰਾ ਉਨ੍ਹਾਂ ਦੀ ਚੋਣ 'ਤੇ ਅਸੀਂ ਪ੍ਰਧਾਨ ਮੰਤਰੀ ਸ਼ਾਹਿਦ ਅਬਾੱਸੀ ਨੂੰ ਵਧਾਈ ਦੇਣਾ ਚਾਹੁੰਦੇ ਹਾਂ। ਅਸੀਂ ਉਨ੍ਹਾਂ ਨਾਲ ਦੋ-ਪੱਖੀ ਸਹਿਯੋਗ ਦੇ ਖੇਤਰ ਵਿਚ ਕੰਮ ਕਰਨ ਲਈ ਉਤਸਾਹਿਤ ਹਾਂ।'' ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਨਾਲ ਸੰਬੰਧਿਤ ਇਕ ਸਵਾਲ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ,''ਪਾਕਿਸਤਾਨੀ ਸਰਕਾਰ ਨਾਲ ਸਾਡੇ ਰਿਸ਼ਤੇ ਕਾਫੀ ਮਜ਼ਬੂਤ ਹਨ। ਅਸੀਂ ਪਾਕਿਸਤਾਨ ਅਤੇ ਪ੍ਰਧਾਨ ਮੰਤਰੀ ਨਾਲ ਕੰਮ ਕਰਨ ਦੇ ਚਾਹਵਾਨ ਹਾਂ।'' ਇਸੇ ਦੌਰਾਨ ਨੋਰਟ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਉਨ੍ਹਾਂ ਦਾਅਵਿਆਂ ਤੋਂ ਜਾਣੂ ਨਹੀਂ ਹਨ, ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਅਮਰੀਕਾ ਦੇ ਉਸ ਸਮੇਂ ਦੇ ਰਾਸ਼ਟਰਪਤੀ ਬਿਲ ਕਲਿੰਟਨ ਨੇ ਉਨ੍ਹਾਂ ਨੂੰ ਕਾਰਗਿਲ ਯੁੱਧ ਸਮੇਂ 5 ਅਰਬ ਅਮਰੀਕੀ ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਸੀ। ਅਬਾੱਸੀ ਪੀ. ਐੱਮ. ਐੱਲ.-ਐੱਨ. ਦੇ ਬਚੇ ਹੋਏ 10 ਮਹੀਨੇ ਦੇ ਕਾਰਜਕਾਲ ਵਿਚ ਪ੍ਰਧਾਨ ਮੰਤਰੀ ਬਣੇ ਰਹਿ ਸਕਦੇ ਹਨ ਕਿਉਂਕਿ ਪਾਰਟੀ ਪ੍ਰਮੱਖ ਨਵਾਜ਼ ਸ਼ਰੀਫ ਨੇ ਆਪਣੇ ਛੋਟੇ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ਼ਹਿਬਾਜ਼ ਸ਼ਰੀਫ ਦੇ ਪ੍ਰਾਂਤ ਵਿਚ ਬਣੇ ਰਹਿਣ ਦਾ ਸੰਕੇਤ ਦਿੱਤਾ ਹੈ। ਸ਼ਰੀਫ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਪਨਾਮਾ ਪੇਪਰਸ ਮਾਮਲੇ ਵਿਚ ਪ੍ਰਧਾਨ ਮੰਤਰੀ ਅਹੁਦੇ ਲਈ ਅਯੋਗ ਕਰਾਰ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।
ਆਸਟਰੇਲਿਆਈ ਜਹਾਜ਼ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ਵਿਚ 2 ਵਿਅਕਤੀਆਂ 'ਤੇ ਲੱਗੇ ਦੋਸ਼
NEXT STORY