ਪ੍ਰਿਟੋਰੀਆ- ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਮਾਮਲਾ ਸਾਹਮਣੇ ਆਉਣ ਦੇ ਬਾਅਦ ਕਰਫਿਊ ਵਧਾਉਣ ਅਤੇ ਮਾਸਕ ਲਾਉਣ ਦੇ ਨਿਯਮਾਂ ਸਣੇ ਹੋਰ ਕਈ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ । ਇਸ ਸਬੰਧੀ ਸਥਾਨਕ ਮੀਡੀਆ ਨੇ ਜਾਣਕਾਰੀ ਦਿੱਤੀ ਹੈ।
ਰਾਸ਼ਟਰਪਤੀ ਦੇ ਵੈੱਬਸਾਈਟ 'ਤੇ ਜਾਰੀ ਬਿਆਨ ਮੁਤਾਬਕ ਨਵੇਂ ਕੋਰੋਨਾ ਸਟ੍ਰੇਨ ਦੀ ਇਹ ਪਹਿਲੀ ਲਹਿਰ ਹੈ ਅਤੇ ਉਸ ਨਾਲ ਅਨੇਕ ਲੋਕ ਸੰਕ੍ਰਮਿਤ ਹੋ ਸਕਦੇ ਹਨ। ਇਸ ਲਈ ਸਰਕਾਰ ਨੇ ਕਰਫਿਊ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਦੀ ਮਿਆਦ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਰਹੇਗੀ।
ਇਸ ਦੇ ਨਾਲ ਹੀ ਮਾਸਕ ਲਗਾਉਣਾ ਹੁਣ ਜ਼ਰੂਰੀ ਹੋ ਗਿਆ ਹੈ ਤੇ ਇਸ ਦਾ ਉਲੰਘਣ ਕਰਨ ਵਾਲੇ ਨੂੰ 6 ਮਹੀਨੇ ਤੱਕ ਦੀ ਸਜ਼ਾ ਜਾਂ ਭਾਰੀ ਜੁਰਮਾਨਾ ਜਾਂ ਫਿਰ ਇਹ ਦੋਵੇਂ ਹੀ ਭਰਨੇ ਪੈ ਸਕਦੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਯੂ. ਕੇ. ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਬਾਰੇ ਜਾਣਕਾਰੀ ਮਿਲੀ ਸੀ। ਇਸਦੇ ਬਾਅਦ ਤੋਂ ਬਹੁਤ ਸਾਰੇ ਦੇਸ਼ਾਂ ਵਿਚ ਇਹ ਵਾਇਰਸ ਮਿਲ ਰਿਹਾ ਹੈ।
ਨਿਊਜ਼ੀਲੈਂਡ 'ਚ ਕੋਰੋਨਾ ਦੇ ਨਵੇਂ ਮਾਮਲੇ, ਜਾਣੋ ਤਾਜ਼ਾ ਸਥਿਤੀ
NEXT STORY