ਰੀਓ ਡੀ ਜਨੇਰੀਓ- ਬ੍ਰਾਜ਼ੀਲ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 5 ਲੱਖ ਤੋਂ ਪਾਰ ਹੋ ਗਈ ਹੈ ਜਦਕਿ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 29,000 ਤੋਂ ਪਾਰ ਹੋ ਗਈ ਹੈ।
ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ 24 ਘੰਟਿਆਂ ਵਿਚ ਇੱਥੇ 16,409 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 5,14,849 ਹੋ ਗਈ ਹੈ। ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਵਿਚ 408 ਮੌਤਾਂ ਦਰਜ ਕੀਤੀਆਂ ਗਈਆਂ ਹਨ। ਰਾਹਤ ਦੀ ਖਬਰ ਇਹ ਹੈ ਕਿ 2,06,500 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਬ੍ਰਾਜ਼ੀਲ ਵਿਚ ਦਿਨੋਂ-ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ।
ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਅਜਿਹਾ ਦੇਸ਼ ਹੈ, ਜਿੱਥੇ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਉਂਝ ਵਿਸ਼ਵ ਭਰ ਵਿਚ ਹੁਣ ਤੱਕ 61,66,946 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ 3,72,035 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਲੀਬੀਆ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ, 5 ਲੋਕਾਂ ਦੀ ਮੌਤ ਤੇ 3 ਜ਼ਖਮੀ
NEXT STORY