ਮੈਕਸੀਕੋ ਸਿਟੀ- ਮੈਕਸੀਕੋ ਵਿਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਵਿਚ 447 ਹੋਰ ਲੋਕਾਂ ਦੀ ਮੌਤ ਹੋਣ ਨਾਲ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9,044 ਤੱਕ ਪਹੁੰਚ ਗਈ ਹੈ। ਉਪ ਸਿਹਤ ਮੰਤਰੀ ਹਿਓਗੋ ਲੋਪੇਜ਼ ਗੇਟੇਲ ਨੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਇੱਥੇ ਕੋਰੋਨਾ ਦੇ 3,377 ਨਵੇਂ ਕੇਸ ਸਾਹਮਣੇ ਆਏ ਅਤੇ ਹੁਣ ਤੱਕ ਕੁੱਲ ਪੀੜਤ ਮਰੀਜ਼ਾਂ ਦੀ ਗਿਣਤੀ 81 ਹਜ਼ਾਰ ਤੋਂ ਪਾਰ ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਵਿਸ਼ਵ ਵਿਆਪੀ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਸੀ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਵਿਸ਼ਵ ਭਰ ਵਿਚ ਹੁਣ ਤੱਕ 58 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ ਅਤੇ ਇਨ੍ਹਾਂ ਵਿਚੋਂ 3,59,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਇਲਾਜ ਲਈ ਬਹੁਤ ਸਾਰੇ ਦੇਸ਼ ਕੋਸ਼ਿਸ਼ਾਂ ਕਰ ਰਹੇ ਹਨ ਪਰ ਅਜੇ ਤੱਕ ਕਿਸੇ ਵੀ ਦੇਸ਼ ਨੂੰ ਸਫਲਤਾ ਹਾਸਲ ਨਹੀਂ ਹੋਈ। ਉਂਝ ਕੁੱਝ ਕੰਪਨੀਆਂ ਦਾਅਵਾ ਕਰ ਰਹੀਆਂ ਹਨ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੋਰੋਨਾ ਦੇ ਟਰਾਇਲ ਕਾਫੀ ਹੱਦ ਤੱਕ ਸਫਲ ਹੋ ਰਹੇ ਹਨ।
ਇਟਲੀ ਦੇ ਗੁਰਦੁਆਰਾ ਲਾਦਸਪੋਲੀ ਵਿਚ ਲੱਗੇ ਪਾਸਪੋਰਟ ਕੈਂਪ
NEXT STORY