ਰੋਮ - ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਭਾਵ ਪੂਰੀ ਦੁਨੀਆ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਜ਼ਿਆਦਾ ਪ੍ਰਭਾਵ ਚੀਨ ਤੋਂ ਬਾਅਦ ਇਟਲੀ ਵਿਚ ਦੇਖਿਆ ਗਿਆ ਜਿਸ ਤੋਂ ਬਾਅਦ ਪੂਰੇ ਯੂਰਪ ਕੋਰੋਨਾ ਕਾਰਨ ਹਾਹਾਕਾਰ ਮਚ ਗਿਆ। ਉਥੇ ਹੀ ਪੂਰੇ ਯੂਰਪ ਵਿਚ ਇਟਲੀ ਅਤੇ ਸਪੇਨ ਵਿਚ ਇਸ ਨੇ ਆਪਣਾ ਭਿਆਨਕ ਰੂਪ ਦਿਖਾਇਆ। ਇਟਲੀ ਵਿਚ ਕੋਰੋਨਾ ਕਾਰਨ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋਏ ਅਤੇ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਗਿਆ, ਜਿਸ ਕਾਰਨ ਹੁਣ ਤੱਕ (27 ਮਈ ਤੱਕ) ਇਥੇ 33,072 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਟਲੀ ਵਿਚ ਸਰਕਾਰ ਨੇ ਕੋਰੋਨਾ 'ਤੇ ਕਾਬੂ ਪਾਉਣ ਲਈ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਸੀ ਤਾਂ ਜੋ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਵਾਇਰਸ ਦਾ ਸ਼ਿਕਾਰ ਨਾ ਹੋਣ। ਜ਼ਿਕਰਯੋਗ ਹੈ ਕਿ ਇਟਲੀ ਵਿਚ ਲਾਕਡਾਊਨ ਦੇਰੀ ਨਾਲ ਲਾਇਆ ਗਿਆ ਜਿਸ ਕਾਰਨ ਇਟਲੀ ਵਿਚ ਮੌਤਾਂ ਦਾ ਅੰਕੜਾ ਇੰਨੇ ਵੱਡੇ ਪੱਧਰ 'ਤੇ ਪਹੁੰਚ ਗਿਆ, ਜੇ ਸਰਕਾਰ ਨੇ ਪਹਿਲਾਂ ਲਾਕਡਾਊਨ ਪਹਿਲਾਂ ਲਾਗੂ ਕੀਤਾ ਹੁੰਦਾ ਤਾਂ ਸ਼ਾਇਦ ਇੰਨੇ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ। ਜਿਸ ਤੋਂ ਬਾਅਦ ਹੁਣ ਸਰਕਾਰ ਹੌਲੀ-ਹੌਲੀ ਸਥਿਤੀ ਨੂੰ ਦੇਖਦੇ ਹੋਏ ਲਾਕਡਾਊਨ ਵਿਚ ਢਿੱਲ ਦੇ ਰਹੀ ਹੈ। ਦੱਸ ਦਈਏ ਕਿ ਇਟਲੀ ਵਿਚ ਹੁਣ ਤੱਕ 231,139 ਲੋਕ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿਚੋਂ 33,072 ਲੋਕਾਂ ਦੀ ਮੌਤ ਹੋ ਗਈ ਹੈ ਅਤੇ 147,101 ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।
ਅਮਰੀਕੀ ਉਪ ਰਾਸ਼ਟਰਪਤੀ ਦੀ ਪ੍ਰੈਸ ਸਕੱਤਰ ਵਾਇਰਸ ਨੂੰ ਹਰਾ ਕੇ ਪਰਤੀ ਕੰਮ 'ਤੇ
NEXT STORY