ਇੰਟਰਨੈਸ਼ਨਲ ਡੈਸਕ : ਕੋਲੰਬੀਆ ’ਚ ਕੋਰੋਨਾ ਵਾਇਰਸ ਮਹਾਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਇਕ ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਕੋਲੰਬੀਆ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 648 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 1,00,582 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ ਕੋਰੋਨਾ ਦੇ 23239 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪਾਜ਼ੇਟਿਵ ਲੋਕਾਂ ਦੀ ਗਿਣਤੀ ਵਧ ਕੇ 39,684,05 ਹੋ ਗਈ ਹੈ। ਕੋਲੰਬੀਆ ’ਚ ਹੁਣ ਤਕ 36,85, 947 ਲੋਕ ਕੋਰੋਨਾ ਨੂੰ ਹਰਾ ਚੁੱਕੇ ਹਨ।
ਯੂਕੇ: ਲਿਵਰਪੂਲ ਗਵਾ ਸਕਦਾ ਹੈ 'ਵਿਸ਼ਵ ਵਿਰਾਸਤ' ਦਾ ਰੁਤਬਾ
NEXT STORY