ਮਾਸਕੋ- ਰੂਸ ਨੇ ਸ਼ੰਘਾਈ ਸਹਿਯੋਗ ਸੰਗਠਨ ਦੇ ਸਿਖਰ ਸੰਮੇਲਨ (ਐੱਸ. ਸੀ. ਓ.) ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਸੰਗਠਨ ਨਾਲ ਜੁੜੇ ਇਕ ਉੱਚ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਐੱਸ. ਸੀ. ਓ. ਸੰਮੇਲਨ ਇਸ ਸਾਲ 22 ਅਤੇ 23 ਜੁਲਾਈ ਨੂੰ ਸੈਂਟ ਪੀਟਰਸਬਰਗ ਵਿਚ ਹੋਣਾ ਸੀ।
ਸੂਤਰਾਂ ਨੇ ਕਿਹਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਸੰਮੇਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸੰਮੇਲਨ ਨੂੰ ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਦੇ ਕਾਰਨ ਮੁਲਤਵੀ ਕੀਤਾ ਗਿਆ ਹੈ। ਸੰਮੇਲਨ ਦੇ ਮੁਲਤਵੀ ਹੋਣ ਦੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਮਿਲੀ ਹੈ।
ਤੁਹਾਨੂੰ ਦੱਸ ਦਈਏ ਕਿ ਪੂਰਾ ਵਿਸ਼ਵ ਇਸ ਸਮੇਂ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ। ਵਿਸ਼ਵ ਦੀ ਵੱਡੀ ਆਬਾਦੀ ਕੋਰੋਨਾ ਦੀ ਲਪੇਟ ਵਿਚ ਹੈ, ਜਿਸ ਕਾਰਨ ਸਮਾਜਿਕ ਦੂਰੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਕਾਰਨ ਇਸ ਸੰਮੇਲਨ ਨੂੰ ਵੀ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਚਿਲੀ 'ਚ ਕੋਰੋਨਾ ਦੇ 3 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 45 ਹੋਰ ਮੌਤਾਂ
NEXT STORY