ਜਕਾਰਤਾ- ਇੰਡੋਨੇਸ਼ੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1,761 ਨਵੇਂ ਮਾਮਲੇ ਸਾਹਮਣੇ ਆਏ ਅਤੇ 89 ਲੋਕਾਂ ਦੀ ਮੌਤ ਹੋ ਗਈ।
ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ 95,418 ਹੋ ਗਈ ਅਤੇ ਬੀਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 4,665 ਹੋ ਗਈ। ਪਿਛਲੇ 24 ਘੰਟਿਆਂ ਦੌਰਾਨ 1,781 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ। ਇੰਡੋਨੇਸ਼ੀਆ ਵਿਚ ਹੁਣ ਤੱਕ 53,945 ਲੋਕ ਸਿਹਤਯਾਬ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,55,26,057 ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 6,33,656 ਹੋ ਗਈ ਹੈ। ਅਮਰੀਕਾ ਵਿਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਦਰਜ ਹੋਏ ਹਨ। ਇੱਥੇ 40 ਲੱਖ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 1.40 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਤਵਾਦੀ ਕਾਰਵਾਈਆਂ ਦੇ ਵਿੱਤੀ ਪ੍ਰਬੰਧ ਲਈ ਪਾਕਿ ਕਰ ਰਿਹਾ ਹੈ ਯੂਰਪੀ ਜ਼ਮੀਨ ਦੀ ਵਰਤੋਂ
NEXT STORY