ਵਾਸ਼ਿੰਗਟਨ-ਅਮਰੀਕਾ 'ਚ ਲਾਸ ਏਂਜਲਸ ਸੂਬਾ ਕੋਰੋਨਾ ਵਾਇਰਸ ਦੇ ਰੋਕਥਾਮ ਨੂੰ ਸਵਾਧਾਨੀ ਉਪਾਅ ਨੂੰ ਸਖਤ ਕਰ ਦਿੱਤਾ ਹੈ ਅਤੇ ਤਿੰਨ ਹਫਤਿਆਂ ਤੱਕ ਘਰਾਂ 'ਚ ਸੁਰੱਖਿਅਤ ਤਰੀਕੇ ਨਾਲ ਰਹਿਣ ਦਾ ਹੁਕਮ ਦਿੱਤਾ ਹੈ, ਜੋ 30 ਨਵੰਬਰ ਭਾਵ ਸੋਮਵਾਰ ਤੋਂ ਪ੍ਰਭਾਵੀ ਹੋਵੇਗਾ। ਅਮਰੀਕਾ ਦੇ ਸਭ ਤੋਂ ਜ਼ਿਆਦਾ ਆਬਾਦੀ ਵਾਲੇ ਇਸ ਸੂਬੇ 'ਚ ਸ਼ੁੱਕਰਵਾਰ ਨੂੰ ਇਸ ਇਨਫੈਕਸ਼ਨ ਦੇ 4500 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਅਤੇ 24 ਮਰੀਜ਼ਾਂ ਦੀ ਮੌਤ ਹੋਈ ਸੀ।
ਇਹ ਵੀ ਪੜ੍ਹੋ:-ਚੀਨ ਤੋਂ ਨਹੀਂ ਹੋਈ ਕੋਰੋਨਾ ਦੀ ਸ਼ੁਰੂਆਤ, ਇਹ ਕਹਿਣਾ ਕਾਫੀ ਮੁਸ਼ਕਲ : WHO
ਇਸ ਸੂਬੇ 'ਚ ਇਸ ਮਹਾਮਾਰੀ ਨਾਲ ਹੁਣ ਤੱਕ ਲਗਭਗ 3.90 ਲੱਖ ਲੋਕ ਪ੍ਰਭਾਵਿਤ ਹੋਏ ਹਨ। ਇਸ ਸੂਬੇ 'ਚ ਔਸਤਨ ਰੋਜ਼ਾਨਾ 4,750 ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ। ਜਨਤਕ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕਿਹਾ ਕਿ ਇਹ ਅਸਥਾਈ ਹੁਕਮ 30 ਨਵੰਬਰ ਭਾਵ ਸੋਮਵਾਰ ਤੋਂ ਪ੍ਰਭਾਵੀ ਹੋਣਗੇ ਅਤੇ ਤਿੰਨ ਹਫਤਿਆਂ ਤੱਕ ਰਹਿਣਗੇ।
ਇਹ ਵੀ ਪੜ੍ਹੋ:-ਕੋਰੋਨਾ ਕਾਰਣ 2 ਕਰੋੜ ਲੜਕੀਆਂ ਰਹਿ ਜਾਣਗੀਆਂ ਸਿੱਖਿਆ ਤੋਂ ਵਾਂਝੀਆਂ
ਨਵੇਂ ਹੁਕਮਾਂ ਤਹਿਤ ਦੁਕਾਨਾਂ, ਜਿੰਮ, ਲਾਇਬ੍ਰੇਰੀਆਂ ਅਤੇ ਅਜਾਇਬ ਘਰਾਂ 'ਚ ਵੱਖ-ਵੱਖ ਸੀਮਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਜਦਕਿ ਰੈਸਟੋਰੈਂਟ, ਬਾਰ, ਸ਼ਰਾਬ ਦੀ ਭੱਠੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸਿਹਤ ਅਧਿਕਾਰੀਆਂ ਨਿਵਾਸੀਆਂ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਅਤੇ ਹਮੇਸ਼ਾ ਮਾਸਕ ਪਾਉਣ ਦੀ ਅਪੀਲ ਕੀਤੀ ਹੈ। ਇਸ ਹੁਕਮ ਤਹਿਤ ਧਾਰਮਿਕ ਕਾਰਜ ਅਤੇ ਵਿਰੋਧ ਪ੍ਰਦਰਸ਼ਨਾਂ ਦੀ ਇਜਾਜ਼ਤ ਹੈ ਪਰ ਹੋਰ ਸਾਰੇ ਜਨਤਕ ਅਤੇ ਨਿੱਜੀ ਸਮਾਰੋਹਾਂ 'ਤੇ ਪਾਬੰਦੀ ਲਾਈ ਗਈ ਹੈ।
ਚੀਨ ਤੋਂ ਨਹੀਂ ਹੋਈ ਕੋਰੋਨਾ ਦੀ ਸ਼ੁਰੂਆਤ, ਇਹ ਕਹਿਣਾ ਕਾਫੀ ਮੁਸ਼ਕਲ : WHO
NEXT STORY