ਲੰਡਨ-ਕੋਰੋਨਾਵਾਇਰਸ ਮਹਾਮਾਰੀ ਨੇ ਦੁਨੀਆ ਦੇ 180 ਤੋਂ ਜ਼ਿਆਦਾ ਦੇਸ਼ਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਪਰ ਬੀਤੇ ਕੁਝ ਦਿਨਾਂ ਤੋਂ ਬ੍ਰਿਟੇਨ ਵਿਚ ਵਾਇਰਸ ਆਪਣਾ ਨਵਾਂ ਰੂਪ ਦਿਖਾ ਰਿਹਾ ਹੈ। ਬ੍ਰਿਟੇਨ ਨੇ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 917 ਹੋਰ ਲੋਕਾਂ ਦੇ ਮਰਨ ਦੀ ਜਾਣਕਾਰੀ ਦਿੱਤੀ, ਜਿਸ ਕਾਰਣ ਇਸ ਪ੍ਰਭਾਵ ਨਾਲ ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 9,875 ਹੋ ਗਈ ਹੈ। ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ।
ਮੰਤਰਾਲਾ ਨੇ ਆਪਣੀ ਤਾਜ਼ਾ ਜਾਣਕਾਰੀ 'ਚ ਦੱਸਿਆ ਕਿ ਜਾਂਚ ਦੌਰਾਨ 5,233 ਨਵੇਂ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਪ੍ਰਭਾਵਿਤ ਲੋਕਾਂ ਦੀ ਗਿਣਤੀ 78 ਹਜ਼ਾਰ 991 ਹੋ ਗਈ ਹੈ, ਜਿਨ੍ਹਾਂ 'ਚੋਂ 344 ਮਰੀਜ਼ ਠੀਕ ਵੀ ਹੋ ਗਏ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੁਨੀਆਭਰ 'ਚ ਇਸ ਵੇਲੇ ਕੋਰੋਨਾ ਵਾਇਰਸ ਨਾਲ 17 ਲੱਖ 23 ਹਜ਼ਾਰ 711 ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹਨ ਜਿਨ੍ਹਾਂ 'ਚੋਂ 1 ਲੱਖ 4 ਹਜ਼ਾਰ 829 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3 ਲੱਖ 89 ਹਜ਼ਾਰ 349 ਲੋਕ ਠੀਕ ਵੀ ਹੋ ਚੁੱਕੇ ਹਨ।
ਇੰਡੋਨੇਸ਼ੀਆ ਦੇ ਅਨਕ ਕ੍ਰਾਕਾਟਾਓ ਜਵਾਲਾਮੁਖੀ 'ਚ ਹੋਇਆ ਧਮਾਕਾ (ਤਸਵੀਰਾਂ ਤੇ ਵੀਡੀਓ)
NEXT STORY