ਲੰਡਨ-ਕੋਰੋਨਾ ਵਾਇਰਸ ਨੇ ਦੁਨੀਆ ਦੇ ਕਰੀਬ 185 ਤੋਂ ਜ਼ਿਆਦਾ ਦੇਸ਼ਾਂ 'ਚ ਆਪਣਾ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਅੱਜ ਬ੍ਰਿਟੇਨ 'ਚ ਕੋਰੋਨਾ ਵਾਇਰਸ ਕਾਰਣ 761 ਲੋਕਾਂ ਦੀ ਮੌਤ ਹੋ ਗਈ ਹੈ ਅਤੇ 4603 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਵੀ ਕੋਰੋਨਾ ਵਾਇਰਸ ਕਾਰਣ ਇੱਥੇ 778 ਲੋਕਾਂ ਦੀ ਮੌਤ ਹੋ ਗਈ ਸੀ।
ਆਧਿਕਾਰਿਤ ਅੰਕਡ਼ਿਆਂ ਮੁਤਾਬਕ ਦੇਸ਼ 'ਚ ਦੇਸ਼ ਕੋਵਿਡ-19 ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 98,476 ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੁਨੀਆਭਰ 'ਚ ਕੋਰੋਨਾ ਵਾਇਰਸ ਕਾਰਣ 20 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਚਪੇਟ 'ਚ ਆ ਚੁੱਕੇ ਹਨ ਜਿਨ੍ਰਾਂ 'ਚੋਂ 1 ਲੱਖ 28 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4 ਲੱਖ 92 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋ ਚੁੱਕੇ ਹਨ।
ਖਾਸ ਰਿਪੋਰਟ ਵਿਚ ਪੜ੍ਹੋ, ਬੱਚਿਆਂ ਲਈ ਸੈਨੇਟਾਈਜ਼ਰ ਵਰਤੋਂ ਕਿੰਨੀ ਕੁ ਖਤਰਨਾਕ ?
NEXT STORY