ਵਾਸ਼ਿੰਗਟਨ-ਅਮਰੀਕਾ 'ਚ ਪਿਛਲੇ ਦੋ ਹਫ਼਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਰੋਜ਼ਾਨਾ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਬਲੂਮਰਗ ਦੀ ਰਿਪੋਰਟ ਮੁਤਾਬਕ, ਸੋਮਵਾਰ ਨੂੰ ਅਮਰੀਕਾ 'ਚ ਕੋਰੋਨਾ ਵਾਇਰਸ ਨਾਲ 10 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਿਡ ਹੋਏ ਹਨ। ਇਸ ਤੋਂ ਪਹਿਲਾਂ ਇਕ ਦਿਨ ਦਾ ਰਿਕਾਰਡ ਲਗਭਗ 5,91,000 ਕੋਰੋਨਾ ਮਾਮਲਿਆਂ ਦਾ ਸੀ। ਅਮਰੀਕੀ ਸਿਹਤ ਅਤੇ ਮਨੁੱਖੀ ਸੇਵਾ ਵਿਭਾਗ ਦੇ ਨਵੇਂ ਅੰਕੜਿਆਂ ਮੁਤਾਬਕ, ਮੌਜੂਦਾ ਸਮੇਂ 'ਚ 1,03,000 ਤੋਂ ਜ਼ਿਆਦਾ ਲੋਕ ਕੋਵਿਡ-10 ਕਾਰਨ ਇਨਫੈਕਟਿਡ ਹੋਣ ਕਾਰਨ ਹਸਪਤਾਲ 'ਚ ਦਾਖਲ ਹਨ। ਪਿਛਲੇ ਚਾਰ ਮਹੀਨਿਆਂ 'ਚ ਹਸਪਤਾਲ 'ਚ ਦਾਖਲ ਹੋਣ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ।
ਇਹ ਵੀ ਪੜ੍ਹੋ :ਬ੍ਰਿਟੇਨ ਨੇ ਕੋਵਿਡ-19 ਵਿਰੁੱਧ ਆਕਸਫੋਰਡ/ਐਸਟ੍ਰਾਜ਼ੇਨੇਕਾ ਟੀਕੇ ਦੀ ਮਨਾਈ ਪਹਿਲੀ ਵਰ੍ਹੇਗੰਢ
ਯੂ.ਐੱਸ. ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ (ਐੱਫ.ਡੀ.ਏ.) ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਫਾਈਜ਼ਰ-ਬਾਇਓਨਟੈੱਕ ਦੀ ਬੂਸਟਰ ਵੈਕਸੀਨ ਨੂੰ 12 ਤੋਂ 15 ਸਾਲ ਦੇ ਬਾਲਗਾਂ ਨੂੰ ਲਾਉਣ ਲਈ ਐਮਰਜੈਂਸੀ ਵਰਤੋਂ ਅਧਿਕਾਰ (ਈ.ਯੂ.ਏ.) ਜਾਰੀ ਕੀਤਾ ਹੈ। ਇਸ ਦੇ ਰਾਹੀਂ ਉਨ੍ਹਾਂ ਨੂੰ ਕੋਰੋਨਾ ਤੋਂ ਸੁਰੱਖਿਆ ਮਿਲ ਸਕੇਗੀ। ਪਿਛਲੇ ਸੱਤ ਦਿਨਾਂ ਦੀ ਮਿਆਦ 'ਚ, ਅਮਰੀਕੀ ਸਿਹਤ ਅਧਿਕਾਰੀਆਂ ਨੇ ਓਮੀਕ੍ਰੋਨ ਵੇਰੀਐਂਟ ਦੇ ਵਧਦੇ ਕਹਿਰ ਦਰਮਿਆਨ ਔਸਤਨ ਰੋਜ਼ਾਨਾ 3,20,000 ਨਵੇਂ ਮਾਮਲਿਆਂ ਦੀ ਰਿਪੋਰਟ ਕੀਤੀ ਹੈ। ਇਸ ਤਰ੍ਹਾਂ ਇਕ ਹਫ਼ਤੇ 'ਚ 21 ਲੱਖ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਰਿਪੋਰਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਨੀਦਰਲੈਂਡ : ਪ੍ਰਦਰਸ਼ਨ 'ਤੇ ਪਾਬੰਦੀਆਂ ਦੇ ਬਾਵਜੂਦ ਐਮਸਟਰਡਮ 'ਚ ਹਜ਼ਾਰਾਂ ਲੋਕ ਹੋਏ ਇਕੱਠੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬ੍ਰਿਟੇਨ ਨੇ ਕੋਵਿਡ-19 ਵਿਰੁੱਧ ਆਕਸਫੋਰਡ/ਐਸਟ੍ਰਾਜ਼ੇਨੇਕਾ ਟੀਕੇ ਦੀ ਮਨਾਈ ਪਹਿਲੀ ਵਰ੍ਹੇਗੰਢ
NEXT STORY