ਰੋਮ/ਪੈਰਿਸ-ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕੋਵਿਡ-19 ਨਾਲ ਹੁਣ ਤੱਕ ਵਿਸ਼ਵ ਵਿਚ 21 ਲੱਖ 68 ਹਜ਼ਾਰ ਤੋਂ ਵਧੇਰੇ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਜਿਨ੍ਹਾਂ 'ਚੋਂ 1,44,698 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 5 ਲੱਖ 46 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋ ਚੁੱਕੇ ਹਨ। ਯੂਰਪ ਵਿਚ ਮਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਤਾਜ਼ਾ ਅੰਕੜਿਆਂ ਮੁਤਾਬਕ ਇਟਲੀ 'ਚ ਅੱਜ 525 ਅਤੇ ਫਰਾਂਸ 'ਚ 753 ਲੋਕਾਂ ਦੀ ਇਸ ਵਾਇਰਸ ਨੇ ਜਾਨ ਲੈ ਲਈ ਹੈ।
ਇਟਲੀ ਅਤੇ ਫਰਾਂਸ 'ਚ ਕੁਲ ਅੰਕੜਿਆਂ ਦੀ ਗੱਲ ਕਰੀਏ ਤਾਂ ਇਟਲੀ 'ਚ ਹੁਣ ਤੱਕ ਕਰੀਬ 1 ਲੱਖ 69 ਹਜ਼ਾਰ ਲੋਕ ਇਸ ਵਾਇਰਸ ਦੀ ਚਪੇਟ 'ਚ ਆ ਚੁੱਕੇ ਹਨ ਜਿਨ੍ਹਾਂ 'ਚੋਂ 22,170 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਫਰਾਂਸ 'ਚ ਵੀ 1 ਲੱਖ 65 ਹਜ਼ਾਰ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਚਪੇਟ 'ਚ ਹਨ ਜਿਨ੍ਹਾਂ 'ਚੋਂ 17,920 ਲੋਕਾਂ ਦੀ ਮੌਤ ਹੋ ਚੱਕੀ ਹੈ ਅਤੇ 32,812 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਭਾਰਤੀ ਉਪਕਰਣ ਨਾਲ ਇਟਲੀ 'ਚ ਹੋ ਰਹੀ ਕੋਰੋਨਾ ਮਰੀਜ਼ਾਂ ਦੀ ਜਾਂਚ
NEXT STORY