ਵਾਸ਼ਿੰਗਟਨ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਨੂੰ ਟੈਲੀਵਿਜ਼ਨ 'ਤੇ ਸਿੱਧੇ ਪ੍ਰਸਾਰਣ ਦੌਰਾਨ ਫਾਈਜ਼ਰ ਦੇ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਦਾ ਟੀਕਾ ਲਗਵਾਇਆ।
ਬਾਈਡੇਨ ਨੇ ਡੈਲਾਵੇਅਰ ਦੇ ਨੇਵਾਰਕ ਵਿਚ ਕ੍ਰਿਸਟੀਆਨਾਕਾਰੇ ਹਸਪਤਾਲ ਵਿਚ ਪਹਿਲੀ ਖੁਰਾਕ ਦਾ ਟੀਕਾਕਰਣ ਲਗਵਾਉਣ ਮਗਰੋਂ ਕਿਹਾ, "ਮੈਂ ਇਹ ਪ੍ਰਦਰਸ਼ਨ ਇਸ ਲਈ ਕਰ ਰਿਹਾ ਹਾਂ ਕਿ ਲੋਕਾਂ ਨੂੰ ਟੀਕਾ ਲਗਵਾਉਣ ਲਈ ਤਿਆਰ ਕਰ ਸਕਾਂ। ਚਿੰਤਾ ਦੀ ਕੋਈ ਗੱਲ ਨਹੀਂ ਹੈ।"
ਉਨ੍ਹਾਂ ਦੇਸ਼ਵਾਸੀਆਂ ਨੂੰ ਮਾਸਕ ਪਾਉਣ ਅਤੇ ਛੁੱਟੀਆਂ ਦੌਰਾਨ ਸਮਾਜਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।ਇਸ ਤੋਂ ਪਹਿਲੇ ਦਿਨ ਬਾਈਡੇਨ ਦੀ ਪਤਨੀ ਜਿਲ ਬਾਈਡੇਨ ਨੇ ਕੋਰੋਨਾ ਦਾ ਟੀਕਾ ਲਗਵਾਇਆ। ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਪਤੀ ਵੀ ਇਸੇ ਹਫਤੇ ਟੀਕਾ ਲਗਵਾ ਸਕਦੇ ਹਨ।
ਇਹ ਵੀ ਪੜ੍ਹੋ- ਇਜ਼ਰਾਇਲ ਤੋਂ ਮੋਰੱਕੋ ਲਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ ਉਡਾਣ ਸੇਵਾ
ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਮਾਈਕ ਪੇਂਸ ਅਤੇ ਹਾਊਸ ਸਪੀਕਰ ਨੈਨਸੀ ਪੇਲੋਸੀ ਵੀ ਟੀਕਾ ਲਗਵਾ ਚੁੱਕੇ ਹਨ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਦੁਨੀਆ ਵਿਚ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਵਿਚ 1,79,94,936 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ 3,19,086 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਹਾਲ ਹੀ ਵਿਚ ਹੋਏ ਸਰਵੇ ਮੁਤਾਬਕ ਬਹੁਤੇ ਲੋਕ ਕੋਰੋਨਾ ਵੈਕਸੀਨ ਵਿਚ ਯਕੀਨ ਨਹੀਂ ਰੱਖਦੇ ਤੇ ਉਹ ਟੀਕਾ ਲਗਵਾਉਣ ਲਈ ਤਿਆਰ ਨਹੀਂ ਹਨ। ਇਸ ਲਈ ਲੋਕਾਂ ਅੰਦਰੋਂ ਟੀਕੇ ਦੇ ਡਰ ਕੱਢਣ ਲਈ ਉੱਚ ਅਧਿਕਾਰੀਆਂ ਨੇ ਲੋਕਾਂ ਸਾਹਮਣੇ ਟੀਕਾ ਲਗਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ।
►ਕੀ ਬਾਈਡੇਨ ਦੇ ਕਹਿਣ 'ਤੇ ਲੋਕ ਟੀਕਾਕਰਣ ਲਈ ਤਿਆਰ ਹੋਣਗੇ?ਕੁਮੈਂਟ ਬਾਕਸ 'ਚ ਦਿਓ ਆਪਣੀ ਰਾਇ
ਫਰਿਜ਼ਨੋ ਦੇ ਇਕ ਅਸਥਾਈ ਪਨਾਹ ਘਰ 'ਚ ਅੱਗ ਲੱਗਣ ਨਾਲ ਹੋਈ ਮੌਤ
NEXT STORY