ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕੀ ਸਰਕਾਰ ਦੇ ਵਾਇਰਲ ਡਿਸੀਜ਼ ਦੇ ਮਾਹਰ ਡਾਕਟਰ ਐਂਥਨੀ ਫਾਊਚੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ.ਡੀ.ਏ.) ਇਸ ਮਹੀਨੇ ਦੇ ਅੰਤ ਤੱਕ ਕੋਰੋਨਾ ਵਾਇਰਸ ਵੈਕਸੀਨ ਨੂੰ ਪੂਰੀ ਪ੍ਰਵਾਨਗੀ ਦੇ ਦੇਵੇਗੀ। ਮੌਜੂਦਾ ਸਮੇਂ 'ਚ ਅਮਰੀਕਾ 'ਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਐਫ ਡੀ ਏ ਨੇ ਫਾਈਜ਼ਰ, ਮੋਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਕੰਪਨੀ ਦੇ ਟੀਕਿਆਂ ਲਈ ਸਿਰਫ ਐਮਰਜੈਂਸੀ ਵਰਤੋਂ ਦੀ ਹੀ ਮਨਜ਼ੂਰੀ ਦਿੱਤੀ ਹੈ, ਪਰ ਏਜੰਸੀ ਵੱਲੋਂ ਜਲਦ ਹੀ ਫਾਈਜ਼ਰ ਨੂੰ ਪੂਰੀ ਤਰ੍ਹਾਂ ਵਰਤੋਂ ਲਈ ਮਨਜ਼ੂਰੀ ਦਿੱਤੇ ਜਾਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਐਮਾਜ਼ੋਨ-ਫਲਿੱਪਕਾਰਟ ਨੂੰ SC ਤੋਂ ਨਹੀਂ ਮਿਲੀ ਰਾਹਤ, CCI ਜਾਂਚ 'ਚ ਦਖਲ ਤੋਂ ਇਨਕਾਰ
ਡਾਕਟਰ ਐਂਥਨੀ ਜੋ ਕਿ ਰਾਸ਼ਟਰਪਤੀ ਜੋਅ ਬਾਈਡੇਨ ਦੇ ਮੁੱਖ ਡਾਕਟਰੀ ਸਲਾਹਕਾਰ ਹਨ, ਨੇ ਕਿਹਾ ਕਿ ਵਾਇਰਸ ਦੇ ਫੈਲਣ ਨੂੰ ਰੋਕਣ 'ਚ ਸਹਾਇਤਾ ਲਈ ਵੈਕਸੀਨ ਦੇ ਪੂਰੇ ਅਧਿਕਾਰ ਦੀ ਬਹੁਤ ਜ਼ਰੂਰਤ ਹੈ। ਅਮਰੀਕਾ 'ਚ ਵਾਇਰਸ ਦੇ ਡੈਲਟਾ ਵੈਰੀਐਂਟ ਦੀ ਲਾਗ ਦੇ ਵਾਧੇ ਦੀਆਂ ਚਿੰਤਾਵਾਂ 'ਚ ਅਮਰੀਕੀ ਸਰਕਾਰ ਵੱਲੋਂ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਲਈ ਯੋਜਨਾਵਾਂ ਵੀ ਬਣਾਈਆਂ ਜਾ ਰਹੀਆਂ ਹਨ। ਇਸ ਦੇ ਇਲਾਵਾ ਬਾਈਡੇਨ ਪ੍ਰਸ਼ਾਸਨ ਦੁਆਰਾ ਕੇਂਦਰੀ ਕਰਮਚਾਰੀਆਂ ਨੂੰ ਟੀਕਾਕਰਨ ਦਾ ਸਬੂਤ ਮੁਹੱਈਆ ਕਰਵਾਉਣ ਜਾਂ ਨਿਯਮਤ ਟੈਸਟਿੰਗ ਆਦਿ ਦੇ ਆਦੇਸ਼ਾਂ ਨੂੰ ਮਨਜ਼ੂਰੀ ਦਿੱਤੀ ਹੈ।
ਇਹ ਵੀ ਪੜ੍ਹੋ :ਇਜ਼ਰਾਈਲੀ ਕੰਪਨੀ NSO ਨਾਲ ਨਹੀਂ ਹੋਇਆ ਕੋਈ ਲੈਣ-ਦੇਣ : ਰੱਖਿਆ ਮੰਤਰਾਲਾ
ਟੈਕਸਾਸ : ਆਸਟਿਨ ਕਾਉਂਟੀ ਨੇ ਕੋਰੋਨਾ ਵਾਧੇ ਦੇ ਮੱਦੇਨਜ਼ਰ ਐਮਰਜੈਂਸੀ ਚੇਤਾਵਨੀ ਕੀਤੀ ਜਾਰੀ
NEXT STORY