ਬਰਲਿਨ- ਜਰਮਨੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 249 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 2,01,823 ਤੱਕ ਪਹੁੰਚ ਗਈ। ਰਾਬਰਟ ਕੋਚ ਇੰਸਟੀਚਿਊਟ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ 9,086 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਤੋਂ ਕੋਰੋਨਾ ਵਾਇਰਸ ਦਾ ਫੈਲਣਾ ਸ਼ੁਰੂ ਹੋਇਆ, ਲਗਭਗ 1,87,800 ਲੋਕ ਇਸ ਵਾਇਰਸ ਤੋਂ ਛੁਟਕਾਰਾ ਪਾ ਚੁੱਕੇ ਹਨ। ਜਰਮਨੀ ਦੇ ਬਵਾਰੀਆ ਵਿਚ ਕੋਵਿਡ-19 ਦੇ ਹੁਣ ਵੀ ਸਭ ਤੋਂ ਵੱਧ 49,775 ਮਾਮਲੇ ਹਨ। ਇਸ ਤੋਂ ਬਾਅਦ ਉੱਤਰੀ ਰਹਿਨੇ-ਵੈਸਟਟਾਫਾਲੀਆ ਵਿਚ 46,072 ਅਤੇ ਬਾਡੇਨ-ਵੁਟਰੇਮਬੇਰਗ ਵਿਚ 36,342 ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਦੀ ਰਾਜਧਾਨੀ ਬਰਲਿਨ ਵਿਚ ਹੁਣ ਤੱਕ ਕੋਰੋਨਾ ਨਾਲ ਸੰਕਰਮਿਤ 8,779 ਮਾਮਲੇ ਸਾਹਮਣੇ ਆਏ ਹਨ।
ਟੋਕੀਓ 'ਚ ਪ੍ਰਦਰਸ਼ਨਕਾਰੀਆਂ ਨੇ ਚੀਨ ਦੀਆਂ ਨੀਤੀਆਂ ਵਿਰੁੱਧ ਕੀਤਾ ਪ੍ਰਦਰਸ਼ਨ
NEXT STORY