ਕਾਬੁਲ- ਅਫਗਾਨਿਸਤਾਨ ਵਿਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 564 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ 26,874 ਹੋ ਗਈ ਹੈ। ਅਫਗਾਨਿਸਤਾਨ ਜਨ ਸਿਹਤ ਮੰਤਰਾਲੇ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ।
ਮੰਤਰਾਲੇ ਨੇ ਆਪਣੇ ਬਿਆਨ ਵਿਚ ਕਿਹਾ ਕਿ ਅਫਗਾਨਿਸਤਾਨ ਦੇ 34 ਸੂਬਿਆਂ ਵਿਚੋਂ 16 ਸੂਬਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ 1,126 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਅਤੇ ਜਾਂਚ ਵਿਚ 564 ਮਾਮਲੇ ਪਾਜ਼ੀਟਿਵ ਪਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੋਰੋਨਾ ਕਾਰਨ 30 ਹੋਰ ਲੋਕਾਂ ਦੀ ਮੌਤ ਹੋਈ ਅਤੇ ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 504 ਤੱਕ ਪੁੱਜ ਗਈ। ਮੰਗਲਵਾਰ ਸਵੇਰ ਤੋਂ 650 ਮਰੀਜ਼ਾਂ ਦੇ ਠੀਕ ਹੋਣ ਨਾਲ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 6,158 ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਫਰਵਰੀ ਤੋਂ ਹੁਣ ਤੱਕ 60,298 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ।
ਪੋਰਟਲੈਂਡ ਦੇ ਪੱਤਰਕਾਰ ਪ੍ਰਦਰਸ਼ਨਾਂ 'ਚ ਪੁਲਸ ਹੱਥੋਂ ਹੋਏ ਜ਼ਖਮੀ
NEXT STORY