ਬੀਜਿੰਗ- ਚੀਨ ਵਿਚ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਚੀਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਜਿੰਗ ਵਿਚ ਵਾਇਰਸ ਦੇ ਮਾਮਲਿਆਂ ਵਿਚ ਕਮੀ ਆ ਰਹੀ ਹੈ। ਬੀਜਿੰਗ ਵਿਚ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਦੀ ਰਾਜਧਾਨੀ ਵਿਚ ਪਿਛਲੇ 7 ਦਿਨਾਂ ਤੋਂ 10 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ।
ਪ੍ਰਸ਼ਾਸਨ ਨੇ ਤਿੰਨ ਹਫਤੇ ਪਹਿਲਾਂ ਸ਼ਹਿਰ ਵਿਚ ਵਾਇਰਸ ਦੇ 334 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ ਜੋ ਮਾਰਚ ਦੇ ਬਾਅਦ ਤੋਂ ਦੇਸ਼ ਵਿਚ ਵਇਰਸ ਦੇ ਮਾਮਲਿਆਂ ਦੀ ਸਭ ਤੋਂ ਵੱਡੀ ਗਿਣਤੀ ਸੀ। ਬੀਜਿੰਗ ਸਰਕਾਰ ਦੇ ਬੁਲਾਰੇ ਸ਼ੂ ਹੇਜਿਆਨ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਸਥਿਤੀ ਕੰਟਰੋਲ ਵਿਚ ਹੈ ਅਤੇ ਇਸ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਬੀਜਿੰਗ ਦੇ ਬਾਹਰ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 6 ਲੋਕ ਵਿਦੇਸ਼ਾਂ ਤੋਂ ਪਰਤੇ ਹਨ। ਗਾਂਸੂ ਸੂਬੇ ਵਿਚ 3 ਮਰੀਜ਼ ਪਾਏ ਗਏ ਹਨ। ਚੀਨ ਵਿਚ ਕੋਰੋਨਾ ਵਾਇਰਸ ਦੇ ਕੁੱਲ 83,553 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ 4,634 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚੋਂ ਉਹ ਲੋਕ ਸ਼ਾਮਲ ਨਹੀਂ ਹਨ, ਜੋ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ ਪਰ ਉਨ੍ਹਾਂ ਵਿਚੋਂ ਵਾਇਰਸ ਦਾ ਕੋਈ ਲੱਛਣ ਨਹੀਂ ਹੈ।
ਦੁਬਈ: ਮੁੜ ਖੁੱਲ੍ਹਿਆ ਗੁਰੂ ਨਾਨਕ ਦਰਬਾਰ ਗੁਰਦੁਆਰਾ, ਸੰਗਤਾਂ ਨੇ ਕੀਤੇ ਦਰਸ਼ਨ
NEXT STORY