ਜੇਨੇਵਾ— ਵਿਸ਼ਵ ਸਿਹਤ ਸੰਗਠਨ ਦੀ ਤਾਜ਼ਾ ਰਿਪੋਰਟ ਮੁਤਾਬਕ 100 ਤੋਂ ਵਧੇਰੇ ਦੇਸ਼ਾਂ 'ਚ ਕੋਰੋਨਾ ਵਾਇਰਸ ਫੈਲ ਚੁੱਕਾ ਹੈ। ਰਿਪੋਰਟ ਮੁਤਾਬਕ ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਦੇ ਹੁਣ ਤਕ 1,05,580 ਤੋਂ ਵਧੇਰੇ ਮਾਮਲਿਆਂ ਪੁਸ਼ਟੀ ਹੋ ਚੁੱਕੀ ਹੈ।
ਡਬਲਿਊ. ਐੱਚ. ਓ. ਦੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਬੁਲਗਾਰੀਆ, ਕੋਸਟਾ ਰਿਕਾ, ਫਾਰੇ ਟਾਪੂ, ਫਰੈਂਚ ਗੁਆਨਾ, ਮਾਲਦੀਵ , ਮਾਲਟਾ, ਮਾਰਟੀਨਕੀ ਤੇ ਰੀਪਬਲਿਕ ਆਫ ਮੋਲਡੋਵਾ ਸਣੇ 8 ਨਵੇਂ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਤਾਜ਼ਾ ਅੰਕੜਿਆਂ ਮੁਤਾਬਕ 101 ਦੇਸ਼ਾਂ 'ਚ ਕੋਰੋਨਾ ਵਾਇਰਸ ਦੇ 24,727 ਮਰੀਜ਼ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ।
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 3,119 ਹੋ ਗਈ ਹੈ, ਜਿਨ੍ਹਾਂ 'ਚੋਂ 3000 ਮੌਤਾਂ ਹੁਬੇਈ ਸੂਬੇ 'ਚ ਹੀ ਹੋਈਆਂ ਹਨ। ਜਦਕਿ 484 ਲੋਕਾਂ ਦੀ ਮੌਤ ਚੀਨ ਤੋਂ ਬਾਹਰ ਹੋਈ ਹੈ। ਚੀਨ 'ਚ 80,735 ਲੋਕ ਇਸ ਕਾਰਨ ਇਨਫੈਕਟਡ ਹਨ। ਪਿਛਲੇ ਸਾਲ ਤੋਂ ਚੀਨ 'ਚ ਫੈਲੇ ਇਸ ਵਾਇਰਸ ਨੇ ਹੌਲੀ-ਹੌਲੀ ਵਿਸ਼ਵ ਦੇ ਕਈ ਦੇਸ਼ਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਬਹੁਤ ਸਾਰੇ ਦੇਸ਼ਾਂ ਨੇ ਪ੍ਰਭਾਵਿਤ ਖੇਤਰਾਂ 'ਚ ਸਕੂਲਾਂ ਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ ਪਰ ਇਸ ਸਮੇਂ ਵੱਡੀ ਚਿੰਤਾ ਇਸ ਵਾਇਰਸ ਤੋਂ ਸੁਰੱਖਿਅਤ ਬਚਣ ਦੀ ਹੈ। ਲੋਕਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਆਪਣੇ ਹੱਥ ਚੰਗੀ ਤਰ੍ਹਾਂ ਸਾਫ ਕਰਨ ਤੇ ਬੀਮਾਰ ਵਿਅਕਤੀ ਤੋਂ ਦੂਰ ਰਹਿਣ। ਜ਼ਿਕਰਯੋਗ ਹੈ ਕਿ ਚੀਨ ਤੋਂ ਬਾਅਦ ਸਭ ਤੋਂ ਵਧ ਇਟਲੀ ਦੇਸ਼ ਪ੍ਰਭਾਵਿਤ ਹੋਇਆ ਹੈ,ਜਿੱਥੇ ਹੁਣ ਤਕ 366 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਟਲੀ 'ਚ ਮਚੀ ਹਾਹਾਕਾਰ, ਵਿਆਹਾਂ ਤੇ ਸਸਕਾਰ 'ਤੇ ਵੀ ਲੱਗੀ ਰੋਕ
NEXT STORY