ਵਿਨੀਪੈਗ- ਕੈਨੇਡਾ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੇ ਕੇਂਦਰ ਸਣੇ ਸੂਬਾਈ ਪ੍ਰਸ਼ਾਸਨ ਦੀ ਨੀਂਦ ਉਡਾ ਦਿੱਤੀ ਹੈ। ਕੈਨੇਡਾ ਸੂਬੇ ਮੈਨੀਟੋਬਾ ਵਿਚ ਬਹੁਤ ਸਾਰੇ ਲੋਕ ਚੋਰੀ-ਚੋਰੀ ਪਾਰਟੀਆਂ ਕਰ ਰਹੇ ਹਨ ਤੇ ਇਸ ਤਰ੍ਹਾਂ ਘੁੰਮ-ਫਿਰ ਰਹੇ ਹਨ, ਜਿਵੇਂ ਕੋਰੋਨਾ ਵਾਇਰਸ ਖ਼ਤਮ ਹੋ ਗਿਆ ਹੋਵੇ। ਇਸ ਕਾਰਨ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਇਸ ਤਰ੍ਹਾਂ ਕਰਨ ਤੋਂ ਰੋਕਣ ਲਈ ਸਖ਼ਤੀ ਵਧਾ ਦਿੱਤੀ ਹੈ।
ਵਿਨੀਪੈਗ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਟੀਚਾ ਮਿੱਥ ਲਿਆ ਹੈ ਕਿ ਕੋਰੋਨਾ ਵਾਇਰਸ ਦੇ ਮਾਮਲੇ ਵਧਾਉਣ ਵਾਲਿਆਂ ਵਿਚ ਸਭ ਤੋਂ ਵੱਧ ਲੋਕ ਪਾਰਟੀਆਂ ਕਰਨ ਵਾਲੇ ਹਨ ਤੇ ਉਨ੍ਹਾਂ ਨੂੰ ਉਹ ਲੰਮੇ ਹੱਥੀਂ ਲੈਣਗੇ।
ਪੁਲਸ ਨੇ ਦੱਸਿਆ ਕਿ ਮੈਨੀਟੋਬਾ ਵਿਚ ਬੁੱਧਵਾਰ ਨੂੰ ਕੋਰੋਨਾ ਦੇ 374 ਨਵੇਂ ਮਾਮਲੇ ਦਰਜ ਹੋਏ ਹਨ। ਇਸ ਕਾਰਨ ਸਖਤਾਈ ਵਧਾਉਣ ਦੀ ਜ਼ਰੂਰਤ ਹੈ ਤਾਂ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।
ਮੁੱਖ ਮੰਤਰੀ ਬਰੇਨ ਪੈਲੀਸਟਰ ਨੇ ਕਿਹਾ ਕਿ ਇਸ ਹਫਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਨਿੱਜੀ ਪਾਰਟੀਆਂ ਕੀਤੀਆਂ ਤੇ ਕਿਤੇ ਵੀ ਸਮਾਜਕ ਦੂਰੀ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਇਹ ਫੈਸਲਾ ਹੁੰਦਾ ਹੈ ਕਿ ਵਿਨੀਪੈਗ ਖੇਤਰ ਨੂੰ ਬੰਦ ਕਰਨ ਦੀ ਲੋੜ ਹੈ ਤਾਂ ਇੱਥੇ ਕਰਫਿਊ ਲਗਾਇਆ ਜਾ ਸਕਦਾ ਹੈ। ਬੁੱਧਵਾਰ ਸਵੇਰੇ ਵਿਨੀਪੈਗ ਪੁਲਸ ਸਰਵਿਸ ਕਾਂਸਟੇਬਲ ਨੇ ਕਿਹਾ ਕਿ ਜੇਕਰ ਕੋਰੋਨਾ ਦੇ ਮਾਮਲਿਆਂ ਨੂੰ ਰੋਕਣ ਲਈ ਜ਼ਰੂਰੀ ਹੋਇਆ ਤਾਂ ਉਹ ਪਾਰਟੀਆਂ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਠੋਕਣਗੇ।
ਲੰਡਨ 'ਚ ਸਾਊਥਾਲ ਰੋਡ ਦਾ ਨਾਮ 'ਗੁਰੂ ਨਾਨਕ ਮਾਰਗ' ਰੱਖਣ ਦੀ ਤਿਆਰੀ
NEXT STORY