ਵਾਸ਼ਿੰਗਟਨ- ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਜੌਨ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ ਇੱਥੇ ਹੁਣ ਤੱਕ 73 ਹਜ਼ਾਰ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅਮਰੀਕਾ ਵਿਚ ਬੀਤੇ 24 ਘੰਟਿਆਂ ਦੌਰਾਨ 2,073 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 73,431 ਹੋ ਗਈ ਹੈ ਅਤੇ ਪੀੜਤਾਂ ਦੀ ਗਿਣਤੀ 12,23,468 ਹੋ ਚੁੱਕੀ ਹੈ, ਜੋ ਕਿ ਵਿਸ਼ਵ ਵਿਚ ਸਭ ਤੋਂ ਵੱਧ ਹੈ।
ਦੇਸ਼ ਵਿਚ ਕੋਰੋਨਾ ਨੂੰ ਹਰਾ ਕੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 18,9,910 ਹੋ ਗਈ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਦਾ ਟੈਸਟ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਲੱਖਾਂ ਲੋਕਾਂ ਦਾ ਟੈਸਟ ਹੋ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਮਰੀਕਾ ਦੀ ਇਕ ਏਜੰਸੀ ਨੇ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਅਸਲੀ ਕਹਿਰ ਜੂਨ ਵਿਚ ਦੇਖਣ ਨੂੰ ਮਿਲ ਸਕਦਾ ਹੈ। ਜੂਨ ਵਿਚ ਅਮਰੀਕਾ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਆ ਸਕਦੇ ਹਨ, ਜਦਕਿ 3000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਸਕਦੀ ਹੈ।
ਅਫਗਾਨ ਸ਼ਾਂਤੀ ਵਾਰਤਾ 'ਤੇ ਚਰਚਾ ਲਈ ਖਲੀਲਜ਼ਾਦ ਕਰਨਗੇ ਭਾਰਤ-ਪਾਕਿ ਯਾਤਰਾ
NEXT STORY