ਇਸਲਾਮਾਬਾਦ- ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇੱਥੇ ਪੀੜਤਾਂ ਦੀ ਗਿਣਤੀ ਵੱਧ ਕੇ 4,339 ਹੋ ਗਈ ਹੈ ਅਤੇ ਹੁਣ ਤਕ 63 ਮੌਤਾਂ ਹੋ ਚੁੱਕੀਆਂ ਹਨ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਅਤੇ ਮ੍ਰਿਤਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਵਿਚ ਹੁਣ ਤਕ 25 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਾਕਿਸਤਾਨ ਵਿਚ ਹੁਣ ਤਕ 42,159 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਹੈ, ਜਿਸ ਵਿਚ ਪਿਛਲੇ 24 ਘੰਟਿਆਂ ਵਿਚ 3,076 ਵੀ ਸ਼ਾਮਲ ਹੈ।
ਪਾਕਿਸਤਾਨੀ ਪੰਜਾਬ ਵਿਚ ਸਭ ਤੋਂ ਵੱਧ ਕੋਰੋਨਾ ਪੀੜਤ ਹਨ। ਇੱਥੇ 2,188 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਤੇ ਹੁਣ ਤਕ 17 ਮੌਤਾਂ ਹੋ ਚੁੱਕੀਆਂ ਹਨ। ਦੂਜੇ ਨੰਬਰ 'ਤੇ ਸਿੰਧ ਹੈ, ਜਿੱਥੇ 1,036 ਮਾਮਲੇ ਹਨ ਤੇ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮਹਾਮਾਰੀ ਨਾਲ ਨਜਿੱਠਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲੋਕਾਂ ਨੂੰ ਇਕ ਵਾਰ ਫਿਰ ਸੈਲਫ ਆਈਸੋਲੇਸ਼ਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇੰਸਪੈਕਟਰ ਜਨਰਲ ਸ਼ਾਹੀਦ ਬੇਗ ਨੇ ਦੱਸਿਆ ਕਿ ਕੈਂਪ ਜੇਲ ਲਾਹੌਰ ਅਤੇ ਬਾਕੀ ਹੋਰ ਜੇਲਾਂ ਵਿਚ 50 ਕੈਦੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਨਾਗਰਿਕ ਕਾਰਨ ਜੇਲ ਵਿਚ ਇਹ ਵਾਇਰਸ ਫੈਲਿਆ ਹੈ, ਜਿਸ ਦੀ ਪਿਛਲੇ ਮਹੀਨੇ ਇਟਲੀ ਵਿਚ ਨਸ਼ਾ ਤਸਕਰੀ ਵਿਚ ਗ੍ਰਿਫਤਾਰੀ ਕੀਤੀ ਗਈ ਸੀ ਅਤੇ ਉਸ ਨੂੰ ਪਾਕਿਸਤਾਨ ਦੇ ਹਵਾਲੇ ਕੀਤੇ ਗਿਆ ਸੀ। 23 ਮਾਰਚ ਨੂੰ ਉਸ ਦਾ ਇਲਾਜ ਕੀਤਾ ਗਿਆ ਸੀ।
ਮਹਾਮਾਰੀ ਕਾਰਨ 16,500 ਵਰਕਰਾਂ ਲਈ ਏਅਰ ਕੈਨੇਡਾ ਨੇ ਲਿਆ ਇਹ ਵੱਡਾ ਫੈਸਲਾ
NEXT STORY