ਯੇਰੂਸ਼ਲਮ- ਇਜ਼ਰਾਇਲ ਵਿਚ ਕੋਰੋਨਾ ਵਾਇਰਸ ਦੇ 2,029 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਇੱਥੇ ਪੀੜਤ ਮਰੀਜ਼ਾਂ ਦੀ ਗਿਣਤੀ 63,985 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ। ਇਜ਼ਰਾਇਲ ਵਿਚ ਇਹ ਤੀਜੀ ਵਾਰ ਹੈ ਜਦੋਂ ਇਕੋ ਦਿਨ ਵਿਚ 2 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 4 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 474 ਹੋ ਗਈ ਹੈ ਜਦੋਂ ਕਿ 311 ਵਿਅਕਤੀ ਗੰਭੀਰ ਹਾਲਤ ਵਿਚ ਦਾਖਲ ਹਨ। ਇਸ ਸਮੇਂ ਇੱਥੇ ਹਸਪਤਾਲ ਵਿਚ 739 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਦੌਰਾਨ 108 ਹੋਰ ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 27,133 ਹੋ ਗਈ ਹੈ ਜਦੋਂ ਕਿ 36,378 ਸਕਾਰਾਤਮਕ ਮਾਮਲੇ ਹਨ। ਇਸ ਤੋਂ ਪਹਿਲਾਂ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਸਮਾਰਟਫੋਨ ਐਪਲੀਕੇਸ਼ਨ ਲਾਂਚ ਕੀਤੀ ਸੀ।
ਕੋਰੋਨਾ ਵੈਕਸੀਨ ਦਾ ਸਭ ਤੋਂ ਵੱਡਾ ਟ੍ਰਾਇਲ ਸ਼ੁਰੂ, 30,000 ਲੋਕਾਂ 'ਤੇ ਟੈਸਟ
NEXT STORY