ਤਹਿਰਾਨ- ਈਰਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1657 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਨਫੈਕਟਡ ਲੋਕਾਂ ਦੀ ਕੁੱਲ ਗਿਣਤੀ ਵਧ ਕੇ 71,686 ਹੋ ਗਈ ਹੈ। ਸਿਹਤ ਮੰਤਰਾਲਾ ਦੇ ਬੁਲਾਰੇ ਕਿਯਾਨੌਸ਼ ਜਹਾਂਪੌਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਈਰਾਨ ਵਿਚ ਕੋਰੋਨਾਵਾਇਰਸ ਕਾਰਨ ਹੁਣ ਤੱਕ 4,474 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਹਨਾਂ ਵਿਚੋਂ 117 ਲੋਕਾਂ ਦੀ ਮੌਤ ਪਿਛਲੇ 24 ਘੰਟਿਆਂ ਦੌਰਨ ਹੋਈ ਹੈ। ਬੁਲਾਰੇ ਨੇ ਕਿਹਾ ਕਿ ਕੁੱਲ 43,894 ਲੋਕ ਇਸ ਵਾਇਰਸ ਤੋਂ ਉਭਰ ਚੁੱਕੇ ਹਨ। ਸ਼੍ਰੀ ਜਹਾਂਪੌਰ ਨੇ ਕਿਹਾ ਕਿ ਸਰਕਾਰ ਕੋਰੋਨਾਵਾਇਰਸ ਨਾਲ ਲੜਾਈ ਵਿਚ ਲਗਾਤਾਰ ਸਖਤ ਮਿਹਨਤ ਕਰ ਰਹੀ ਹੈ ਤੇ 19 ਫਰਵਰੀ ਨੂੰ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਾਲਾਤ ਵਿਚ ਸੁਧਾਰ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।
ਯੂ.ਏ.ਈ. ਨੇ ਫਸੇ ਭਾਰਤੀਆਂ ਨੂੰ ਵਾਪਸ ਭੇਜਣ ਲਈ ਰੱਖੀ ਇਹ ਸ਼ਰਤ
NEXT STORY