ਵਾਸ਼ਿੰਗਟਨ- ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ 21 ਲੱਖ ਤੋਂ ਪਾਰ ਹੋ ਚੁੱਕੇ ਹਨ। ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿਚ ਹੁਣ ਤੱਕ ਕੁੱਲ 21,13,372 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ ਇੱਥੇ ਮਰਨ ਵਾਲਿਆਂ ਦੀ ਗਿਣਤੀ 1,16,135 ਹੋ ਗਈ ਹੈ।
ਅਮਰੀਕਾ ਦੇ ਨਿਊਯਾਰਕ ਸੂਬੇ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 3,83,944 ਮਾਮਲੇ ਹਨ ਅਤੇ ਇੱਥੇ 30,825 ਲੋਕਾਂ ਦੀ ਮੌਤ ਹੋਈ ਹੈ। ਨਿਊਜਰਸੀ, ਕੈਲੀਫੋਰਨੀਆ, ਇਲਿਨੋਇਸ ਅਤੇ ਮੈਸਾਚੁਸੇਟਸ ਵਿਚ ਕੋਰੋਨਾ ਦੇ ਇਕ ਲੱਖ ਤੋਂ ਜ਼ਿਆਦਾ ਮਾਮਲੇ ਹਨ।
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਅੰਕੜਿਆਂ ਮੁਤਾਬਕ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 80,15,053 ਹੋ ਗਈ ਹੈ ਤੇ 4,36,319 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਮਰਾਨ ਦੀ ਸੰਸਦ ਮੈਂਬਰ ਬੋਲੀ- ਪਤਨੀ ਦੇ ਇਸ਼ਾਰੇ 'ਤੇ ਚੱਲਦੇ ਹਨ ਸਾਡੇ ਪ੍ਰਧਾਨ ਮੰਤਰੀ
NEXT STORY