ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਸਾਹਮਣੇ ਗਵਾਹਾਂ ਨੇ ਬਿਆਨ ਦਰਜ ਕਰਵਾਏ। ਬੀਤੇ ਸਾਲ 28 ਜੁਲਾਈ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਨਾਮਾ ਪੇਪਰਸ ਮਾਮਲੇ ਵਿਚ ਸ਼ਰੀਫ ਨੂੰ ਅਯੋਗ ਕਰਾਰ ਦਿੱਤਾ ਸੀ ਅਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਨੈਬ) ਨੂੰ ਮਾਮਲਿਆਂ ਨੂੰ ਅੱਗੇ ਵਧਾਉਣ ਦਾ ਨਿਰਦੇਸ਼ ਦਿੱਤਾ ਸੀ। ਇਸ ਮਗਰੋਂ 8 ਸਤੰਬਰ ਨੂੰ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਤਿੰਨ ਮਾਮਲੇ ਦਰਜ ਕੀਤੇ ਗਏ ਸਨ। ਸ਼ਰੀਫ ਆਪਣੀ ਬੇਟੀ ਮਰੀਅਮ ਅਤੇ ਜਵਾਈ ਮੁਹੰਮਦ ਸਫਦਰ ਨਾਲ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ 16 ਜਨਵਰੀ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ। ਸ਼ਰੀਫ ਵਿਰੁੱਧ ਤਿੰਨ ਮਾਮਲੇ ਅਲ-ਅਜ਼ੀਜੀਆ ਸਟੀਲ ਮਿਲਜ਼, ਫਲੈਗਸ਼ਿਪ ਇਨਵੈਸਟਮੈਂਟ ਲਿਮੀਟਿਡ ਅਤੇ ਲੰਡਨ ਦੇ ਅਵੈਨਫੀਲਡ ਇਲਾਕੇ ਦੀਆਂ ਸੰਪੱਤੀਆਂ ਨਾਲ ਜੁੜੇ ਹਨ। ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵਿਦੇਸ਼ੀ ਸੰਪੱਤੀਆਂ ਨੂੰ ਲੈ ਕੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਆਪਣੇ ਮੁੰਡਿਆਂ ਨਾਲ ਤਿੰਨ ਮਾਮਲਿਆਂ ਵਿਚ ਦੋਸ਼ੀ ਹਨ। ਮਰੀਅਮ ਅਤੇ ਉਸ ਦੇ ਪਤੀ ਸਫਦਰ ਅਵੈਨਫੀਲਡ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਹਨ। ਸ਼ਰੀਫ ਪਰਿਵਾਰ ਨੇ ਆਪਣੇ ਵਿਰੁੱਧ ਲੱਗ ਦੋਸ਼ਾਂ ਨੂੰ ਸਿਆਸੀ ਤੌਰ 'ਤੇ ਪ੍ਰੇਰਿਤ ਦੱਸਿਆ ਹੈ।
ਲੰਡਨ ’ਚ ਭਾਰਤੀ ਦੁਕਾਨਦਾਰ ਦਾ ਬੇਰਹਿਮੀ ਨਾਲ ਕਤਲ (ਤਸਵੀਰਾਂ)
NEXT STORY