ਇਸਲਾਮਾਬਾਦ-ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਾਜਧਾਨੀ ਇਸਲਾਮਾਬਾਦ 'ਚ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕਰਨ ਦੇ ਇਕ ਦਿਨ ਬਾਅਦ ਬੁੱਧਵਾਰ ਨੂੰ ਦੇਸ਼ ਭਰ 'ਚ ਕੋਵਿਡ-19 ਟੀਕਾਕਰਣ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਪਾਕਿਸਤਾਨ ਦੇ ਸਾਰੇ ਚਾਰੋ ਸੂਬਿਆਂ 'ਚ ਇਕੱਠੇ ਟੀਕਾਕਰਣ ਸ਼ੁਰੂ ਕੀਤਾ ਗਿਆ ਅਤੇ ਤੈਅ ਪ੍ਰੋਗਰਾਮ ਮੁਤਾਬਕ ਸਭ ਤੋਂ ਪਹਿਲਾਂ ਸਿਹਤ ਮੁਲਾਜ਼ਮਾਂ ਨੂੰ ਟੀਕਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ -ਅਮਰੀਕਾ-ਮੈਕਸੀਕੋ ਦੇ ਬਾਰਡਰ 'ਤੇ ਲਾਇਆ ਗਿਆ ਗੁਲਾਬੀ Seesaw
ਇਸ ਤੋਂ ਬਾਅਦ ਬਜ਼ੁਰਗਾਂ ਨੂੰ ਅਤੇ ਫਿਰ ਹੋਰ ਲੋਕਾਂ ਨੂੰ ਟੀਕਾ ਲਾਇਆ ਜਾਵੇਗਾ। ਸੋਮਵਾਰ ਨੂੰ ਪਾਕਿਸਤਾਨ ਨੂੰ ਚੀਨ ਵੱਲੋਂ ਟੀਕੇ ਦੀਆਂ ਪੰਜ ਲੱਖ ਖੁਰਾਕਾਂ ਦਿੱਤੀਆਂ ਗਈਆਂ ਸਨ। ਟੀਕਾਕਰਣ ਦੀ ਦੇਸ਼ ਵਿਆਪੀ ਮੁਹਿੰਮ ਦੇ ਸ਼ੁਰੂ ਹੋਣ ਤੋਂ ਬਾਅਦ ਸਾਰੇ ਚਾਰੋ ਸੂਬਿਆਂ ਦੇ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਮਕਬੂਜ਼ਾ ਕਸ਼ਮੀਰ 'ਚ ਵੀ ਟੀਕਾਕਰਣ ਦਾ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ -ਯੁਗਾਂਡਾ : ਸੜਕ ਹਾਦਸੇ 'ਚ ਹੋਈ 32 ਲੋਕਾਂ ਦੀ ਮੌਤ ਤੇ ਕਈ ਜ਼ਖਮੀ
ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਦੌਰਾਨ ਯੋਜਨਾ ਮੰਤਰੀ ਅਸਰ ਉਮਰ ਨੇ ਕਿਹਾ ਕਿ ਇਕੱਠੇ ਸ਼ੁਰੂ ਹੋਏ ਟੀਕਾਕਰਣ ਨਾਲ ਸੰਯੁਕਤ ਤੌਰ 'ਤੇ ਰਾਸ਼ਟਰੀ ਪੱਧਰ 'ਤੇ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਪਤਾ ਚੱਲਦਾ ਹੈ। ਸਿਹਤ ਸਲਾਹਕਾਰ ਡਾ. ਫੈਸਲ ਸੁਲਤਾਨ ਨੇ ਇਸ ਮੌਕੇ 'ਤੇ ਕਿਹਾ ਕਿ ਚੀਨ ਦੀ ਸਾਈਨੋਫਰਮ ਪ੍ਰਭਾਵੀ ਸਿੱਧ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਨੂੰ ਸਾਈਨੋਫਰਮ ਟੀਕੇ ਦਾ ਬਾਰੇ 'ਚ ਦੱਸਣਾ ਚਾਹੁੰਦਾ ਹਾਂ ਕਿ ਇਹ 79 ਤੋਂ 86 ਫੀਸਦੀ ਤੱਕ ਪ੍ਰਭਾਵੀ ਹੈ। ਉਨ੍ਹਾਂ ਨੇ ਕਿਹਾ ਕਿ ਸਾਲ ਦੇ ਆਖਿਰ ਤੱਕ ਦੇਸ਼ ਦੀ 70 ਫੀਸਦੀ ਆਬਾਦੀ ਨੂੰ ਟੀਕਾ ਲੱਗ ਜਾਵੇਗਾ।
ਇਹ ਵੀ ਪੜ੍ਹੋ -ਮੈਕਸੀਕੋ 'ਚ 19 ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਇਕ ਦਰਜਨ ਪੁਲਸ ਮੁਲਾਜ਼ਮ ਗ੍ਰਿਫਤਾਰ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਅਮਰੀਕਾ-ਮੈਕਸੀਕੋ ਦੇ ਬਾਰਡਰ 'ਤੇ ਲਾਇਆ ਗਿਆ ਗੁਲਾਬੀ Seesaw
NEXT STORY