ਇੰਟਰਨੈਸ਼ਨਲ ਡੈਸਕ- ਬ੍ਰਿਟੇਨ ਦੀ ਇਕ ਅਦਾਲਤ ਨੇ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਆਪਣੀ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੇ ਇੰਗਲੈਂਡ ਦੇ ਈਸਟ ਮਿਡਲੈਂਡਜ਼ ਇਲਾਕੇ ’ਚ ਸਥਿਤ ਆਪਣੇ ਘਰ ’ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਪੁਲਸ ਨੇ ਇਸ ਘਟਨਾ ਨੂੰ ਘਰੇਲੂ ਕਲੇਸ਼ ਦਾ ਮਾਮਲਾ ਦੱਸਦਿਆਂ ਕਿਹਾ ਕਿ ਪੀੜਤ ਨੂੰ ਇਨਸਾਫ਼ ਮਿਲਣਾ ਜ਼ਰੂਰੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਰਾਜ ਸਿਦਪਾਰਾ (50) ਨੂੰ ਆਪਣੀ ਪ੍ਰੇਮਿਕਾ ਤਰਨਜੀਤ ਰਿਆਜ਼ ਉਰਫ਼ ਤਰਨਜੀਤ ਚੱਗਰ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ। ਪਿਛਲੇ ਹਫ਼ਤੇ ਉਸ ਨੂੰ ਲੈਸਟਰ ਕ੍ਰਾਊਨ ਕੋਰਟ ’ਚ ਮੁਕੱਦਮੇ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਿਦਪਾਰਾ ਇੰਗਲੈਂਡ ਦੇ ਈਸਟ ਮਿਡਲੈਂਡਜ਼ ’ਚ ਲੈਸਟਰ ਦਾ ਵਸਨੀਕ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ ; 1 ਮਹੀਨੇ ਦੀ ਮਾਸੂਮ ਬੱਚੀ ਨੇ ਤੋੜਿਆ ਦਮ, ਕਈ ਹੋਰ ਜ਼ਖ਼ਮੀ
ਲੀਸਟਰਸ਼ਾਇਰ ਪੁਲਸ ਅਨੁਸਾਰ ਸਿਦਪਾਰਾ ਨੂੰ ਪਿਛਲੇ ਸ਼ੁੱਕਰਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ’ਚ ਉਸ ਨੂੰ ਪੈਰੋਲ ਲਈ ਯੋਗ ਹੋਣ ਤੋਂ ਪਹਿਲਾਂ ਘੱਟੋ-ਘੱਟ 21 ਸਾਲ ਜੇਲ੍ਹ ’ਚ ਬਿਤਾਉਣ ਦੀ ਵਿਵਸਥਾ ਰੱਖੀ ਗਈ ਹੈ। ਦੋਵੇਂ ਪਿਛਲੇ 5 ਮਹੀਨਿਆਂ ਤੋਂ ਸਬੰਧ ’ਚ ਸਨ।
ਇਹ ਵੀ ਪੜ੍ਹੋ- ਪਿੰਨ ਖੁੱਲ੍ਹਣ ਕਾਰਨ ਪਲਟ ਗਿਆ ਟਰਾਲਾ, ਮਾਲਕ ਨੇ ਹਾਲ ਪੁੱਛਣ ਦੀ ਬਜਾਏ ਡਰਾਈਵਰ ਦਾ ਚਾੜ੍ਹ'ਤਾ ਕੁਟਾਪਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯਕੀਨ ਨਹੀਂ ਹੁੰਦਾ ! ਪਹਿਲੀ ਵਾਰ ਵੇਖਿਆ ਧਰਤੀ ਨੂੰ ਘੁੰਮਦੇ ਹੋਏ, ਤੁਸੀਂ ਵੀ ਦੇਖੋ ਵੀਡੀਓ
NEXT STORY