ਕੋਲੰਬੋ - ਸ਼੍ਰੀਲੰਕਾ ਵਿਚ ਡਾਕਟਰਾਂ ਦੇ ਇਕ ਪ੍ਰਮੁੱਖ ਸੰਗਠਨ ਵੱਲੋਂ ਦੇਸ਼ ਵਿਚ ਕੋਰੋਨਾਵਾਇਰਸ ਦੇ ਦੂਜੇ ਦੌਰ ਦੀ ਸ਼ੁਰੂਆਤ ਦੀ ਚਿਤਾਵਨੀ ਦਿੱਤੇ ਜਾਣ ਤੋਂ ਬਾਅਦ ਸਰਕਾਰ ਨੇ ਐਤਵਾਰ ਨੂੰ ਰਾਸ਼ਟਰ ਵਿਆਪੀ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀਲੰਕਾ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਅਚਾਨਕ ਵਾਧਾ ਦੇਖਣ ਨੂੰ ਮਿਲਿਆ, ਜਿਨ੍ਹਾਂ ਵਿਚ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੂੰ ਹਾਲ ਹੀ ਵਿਚ ਵਿਦੇਸ਼ ਤੋਂ ਵਾਪਸ ਲਿਆਂਦਾ ਗਿਆ ਹੈ। ਦੇਸ਼ ਵਿਚ ਸ਼ਨੀਵਾਰ ਤੱਕ ਕੋਰੋਨਾ ਤੋਂ ਪ੍ਰਭਾਵਿਤ 1,559 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੋਵਿਡ-19 ਦੇ 750 ਤੋਂ ਜ਼ਿਆਦਾ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਇਸ ਹਫਤੇ ਸਰਕਾਰ ਨੇ 20 ਮਾਰਚ ਤੋਂ ਲਾਗੂ ਲਾਕਡਾਊਨ ਨੂੰ ਖਤਮ ਕੀਤਾ ਅਤੇ ਰਾਜਧਾਨੀ ਕੋਲੰਬੋ ਵਿਚ ਦਿਨ ਦਾ ਕਰਫਿਊ ਹਟਾ ਦਿੱਤਾ।
ਬ੍ਰਿਟੇਨ 'ਚ ਅਰਥਵਿਵਸਥਾ ਨੂੰ ਪਟੜੀ 'ਤੇ ਲਿਆਉਣ ਦਾ ਰੋਡਮੈਪ ਤਿਆਰ, ਡਾਕਟਰਾਂ ਕੀਤਾ ਸਾਵਧਾਨ
NEXT STORY