ਵਾਸ਼ਿੰਗਟਨ-ਅਮਰੀਕਾ 'ਚ ਕੋਰੋਨਾ ਵਾਇਰਸ ਕਾਰਣ ਹੋ ਰਹੀਆਂ ਮੌਤਾਂ ਦੀ ਗਿਣਤੀ 'ਚ ਮੰਗਲਵਾਰ ਨੂੰ ਲਗਾਤਾਰ ਚੌਥੇ ਦਿਨ ਗਿਰਾਵਟ ਦਰਜ ਕੀਤੀ ਗਈ ਅਤੇ ਪਿਛਲੇ 24 ਘੰਟਿਆਂ ਦੌਰਾਨ ਇਹ 1509 ਰਹਿ ਗਈ।
ਜਾਨ ਹਾਪਕਿੰਗ ਯੂਨੀਵਰਸਿਟੀ ਮੁਤਾਬਕ ਅਮਰੀਕਾ 'ਚ ਪਿਛਲੇ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਪ੍ਰਭਾਵਿਤ ਮਰਨ ਵਾਲਿਆਂ ਦੀ ਗਿਣਤੀ 2,100 ਤੋਂ ਜ਼ਿਆਦਾ ਹੋ ਗਈ ਸੀ ਅਤੇ ਉਸ ਤੋਂ ਬਾਅਦ ਇਹ ਗਿਣਤੀ ਲਗਾਤਾਰ ਘਟ ਰਹੀ ਹੈ। ਕੋਰੋਨਾ ਵਾਇਰਸ ਦੇ ਕਹਿਰ ਨਾਲ ਹੁਣ ਤਕ ਦੇਸ਼ 'ਚ 23,600 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ ਜੋ ਦੁਨੀਆਭਰ 'ਚ ਜ਼ਿਆਦਾ ਹੈ।
ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ ਅਮਰੀਕਾ 'ਚ ਕੋਰੋਨਾ ਦੇ ਕੁਲ 5,87,173 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਇਹ ਅੰਕੜਾ ਵੀ ਦੁਨੀਆਭਰ 'ਚ ਸਭ ਤੋਂ ਜ਼ਿਆਦਾ ਹੈ।
ਇਟਲੀ 'ਚ ਚਿਰਾਂ ਪਿੱਛੋਂ ਪਰਤੀ ਸੜਕਾਂ 'ਤੇ ਰੌਣਕ, ਸਰਕਾਰ ਨੇ ਦਿੱਤੀ ਇਹ ਵੱਡੀ ਰਾਹਤ
NEXT STORY