ਬਗਦਾਦ- ਇਰਾਕ ਵਿਚ ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਗੂ ਕਰਫਿਊ ਦੀ ਤਰੀਕ ਇਕ ਹੋਰ ਹਫਤੇ ਲਈ ਵਧਾ ਦਿੱਤੀ ਗਈ ਹੈ। ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਧਿਮੀ ਦੇ ਪ੍ਰੈੱਸ ਸੇਵਾ ਵਲੋਂ ਜਾਰੀ ਕੀਤੇ ਗਏ ਬਿਆਨ ਵਿਚ ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਵਿਚ ਕੋਵਿਡ-19 ਦੇ 33 ਨਵੇਂ ਮਰੀਜ਼ਾਂ ਦੀ ਮੌਤ ਦਰਜ ਕੀਤੇ ਜਾਣ ਦੇ ਬਾਅਦ ਅਧਿਕਾਰੀਆਂ ਨੇ ਕਰਫਿਊ ਨੂੰ ਵਧਾਉਣ ਦਾ ਫੈਸਲਾ ਲਿਆ ਹੈ।
ਬਿਆਨ ਵਿਚ ਕਿਹਾ ਗਿਆ ਹੈ ਕਿ ਕਰਫਿਊ ਨੂੰ ਸ਼ਨੀਵਾਰ ਤੋਂ ਇਕ ਹਫਤੇ ਲਈ ਵਧਾ ਦਿੱਤਾ ਗਿਆ ਹੈ। 14 ਜੂਨ ਤੋਂ ਕੁਝ ਥਾਵਾਂ 'ਤੇ ਕਰਫਿਊ ਲਗਾਇਆ ਜਾਵੇਗਾ, ਜੋ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਉੱਥੇ ਹੀ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੂਰੀ ਤਰ੍ਹਾਂ ਕਰਫਿਊ ਲੱਗਾ ਰਹੇਗਾ। ਇਰਾਕ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 11,098 ਹੋ ਚੁੱਕੀ ਹੈ ਤੇ ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 318 ਦੱਸੀ ਜਾ ਰਹੀ ਹੈ।
ਜੌਰਜ ਫਲਾਈਡ ਦੀ ਮੌਤ ਦੇ ਬਾਅਦ ਮਿਨੇਪੋਲਿਸ ਪੁਲਸ 'ਤੇ ਲੱਗੀ ਇਹ ਪਾਬੰਦੀ
NEXT STORY