ਕਾਠਮੰਡੂ (ਭਾਸ਼ਾ): ਨੇਪਾਲ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਦੇਸ਼ ਭਾਰਤੀ ਨਾਗਰਿਕਾਂ ਦੇ ਦੇਸ਼ ਵਿਚ ਦਾਖਲੇ ਦੇ ਲਈ ਚੁਣੇ ਸਥਾਨਾਂ ਨੂੰ 20 ਤੋਂ ਘਟਾ ਕੇ 10 ਕਰ ਦਿੱਤਾ ਗਿਆ ਹੈ ਤੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀ ਪਾਬੰਦੀ ਰੋਕ ਨੂੰ 31 ਅਗਸਤ ਤੱਕ ਦੇ ਲਈ ਵਧਾ ਦਿੱਤਾ ਹੈ।
ਬਾਲੁਵਾਤਾਰ ਵਿਚ ਸਥਿਤ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਸੋਮਵਾਰ ਰਾਤ ਹੋਈ ਕੈਬਨਿਟ ਦੀ ਬੈਠਕ ਵਿਚ ਕੋਵਿਡ-19 ਸੰਕਟ ਪ੍ਰਬੰਧਨ ਕੇਂਦਰ ਦੀਆਂ ਸਿਫਾਰਿਸ਼ਾਂ 'ਤੇ ਫੈਸਲਾ ਕੀਤਾ ਗਿਆ। ਸਰਕਾਰ ਨੇ 120 ਦਿਨ ਬਾਅਦ ਤਾਲਾਬੰਦੀ ਨੂੰ ਕੁਝ ਹੱਦ ਤੱਕ ਘਟਾ ਦਿੱਤਾ ਸੀ। ਕੋਰੋਨਾ ਵਾਇਰਸ ਇਨਫੈਕਸ਼ਨ ਦੀ ਰੋਕਥਾਨ ਦੇ ਲਈ ਦੇਸ਼ ਵਿਚ 24 ਮਾਰਚ ਨੂੰ ਪਹਿਲੀ ਵਾਰ ਤਾਲਾਬੰਦੀ ਕੀਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ 17 ਅਗਸਤ ਤੋਂ ਲੰਬੀ ਦੂਰੀ ਦੀਆਂ ਆਵਾਜਾਈ ਸੇਵਾਵਾਂ, ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਸੀ। ਕੋਰੋਨਾ ਵਾਇਰਸ ਦੀ ਰੋਕਥਾਮ ਦੇ ਲਈ ਕੈਬਨਿਟ ਦੀ ਬੈਠਕ ਵਿਚ ਭਾਰਤ ਤੋਂ ਨੇਪਾਲ ਵਿਚ ਦਾਖਲ ਹੋਣ ਵਾਲੇ ਲੋਕਾਂ ਦੇ ਲਈ ਦਾਖਲੇ ਦੇ ਸਥਾਨਾਂ ਨੂੰ 20 ਤੋਂ ਘਟਾ ਕੇ 10 ਕਰਨ ਦਾ ਫੈਸਲਾ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਅਣ-ਅਧਿਕਾਰਿਤ ਲੋਕਾਂ ਦੇ ਆਉਣ-ਜਾਣ 'ਤੇ ਰੋਕ ਲਗਾਉਣ ਦੇ ਲਈ ਸਰਹੱਦੀ ਖੇਤਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਨੇਪਾਲ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 638 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਦੇਸ਼ ਵਿਚ ਇਨਫੈਕਟਿਡਾਂ ਦੀ ਗਿਣਤੀ ਵਧ ਕੇ 23,948 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਚਾਰ ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਦੇਸ਼ ਵਿਚ ਇਸ ਬੀਮਾਰੀ ਕਾਰਣ ਮਰਨ ਵਾਲਿਆਂ ਦੀ ਗਿਣਤੀ ਵਧਕੇ 83 ਹੋ ਗਈ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਦੇ ਮੁਤਾਬਕ ਦੇਸ਼ ਵਿਚ ਅਜੇ 7,201 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਨਵਾਜ਼ ਦੀ ਬੇਟੀ 'ਤੇ ਪਾਕਿਸਤਾਨੀ ਪੁਲਸ ਨੇ ਵਰ੍ਹਾਏ ਪੱਥਰ
NEXT STORY