ਇਸਲਾਮਾਬਾਦ- ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਕਹਿਰ ਨਾਲ ਨਿਪਟਣ ਦੇ ਲਈ ਲਾਗੂ ਪਾਬੰਦੀਆਂ ਵਿਚ ਕੁਝ ਢਿੱਲ ਦੇਣ ਤੋਂ ਬਾਅਦ ਪਾਕਿਸਤਾਨ ਸ਼ਨੀਵਾਰ ਤੋਂ ਲੜੀਬੱਧ ਤਰੀਕੇ ਨਾਲ ਘਰੇਲੂ ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਕਰੇਗਾ। ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਪਾਕਿਸਤਾਨ ਵਿਚ ਹੁਣ ਤੱਕ 800 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪਾਕਿਸਤਾਨ ਸਰਕਾਰ ਨੇ ਪਿਛਲੇ ਹਫਤੇ ਕਿਹਾ ਸੀ ਕਿ ਅਰਥਵਿਵਸਥਾ ਤੇ ਕੰਮਕਾਜ 'ਤੇ ਲਾਕਡਾਊਨ ਦੇ ਪ੍ਰਭਾਵ ਦੇ ਚੱਲਦੇ ਇਸ ਨੂੰ ਲੜੀਬੱਧ ਤਰੀਕੇ ਨਾਲ ਹਟਾਇਆ ਜਾਵੇਗਾ। 'ਦ ਐਕਸਪ੍ਰੈੱਸ ਟ੍ਰਿਬਿਊਨ' ਦੀ ਖਬਰ ਮੁਤਾਬਕ ਪਾਕਿਸਤਾਨ ਨਾਗਰ ਐਵੀਏਸ਼ਨ ਅਥਾਰਟੀ ਨੇ ਸ਼ਨੀਵਾਰ ਤੋਂ ਘਰੇਲੂ ਉਡਾਣਾਂ ਦੇ ਸੰਚਾਲਨ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ ਤੇ ਸੇਰੇਨੇ ਏਅਰ ਸਵੇਰੇ ਤੇ ਦੁਪਹਿਰ ਵਿਚ ਉਡਾਣਾਂ ਸੰਚਾਲਿਤ ਕਰੇਗੀ। ਬਿਆਨ ਵਿਚ ਕਿਹਾ ਗਿਆ ਹੈ ਕਿ 68 ਉਡਾਣਾਂ ਕਰਾਚੀ ਵਿਚ ਜਿੰਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ, 32 ਲਾਹੌਰ ਵਿਚ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ, 32 ਇਸਲਾਮਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ, 8 ਕਵੇਟਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਤੇ ਚਾਰ ਪੇਸ਼ਾਵਰ ਵਿਚ ਬਾਚਾ ਖਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੰਚਾਲਿਤ ਹੋਣਗੀਆਂ।
ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਮੁਤਾਬਕ ਦੇਸ਼ ਵਿਚ 1,430 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਮਾਮਲਿਆਂ ਦੀ ਗਿਣਤੀ 37,218 ਤੱਕ ਪਹੁੰਚ ਗਈ। ਵਾਇਰਸ ਨਾਲ ਹੁਣ ਤੱਕ ਕੁੱਲ 10,155 ਮਰੀਜ਼ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਵਿਡ-19 ਕਾਰਣ 33 ਹੋਰ ਲੋਕਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ ਵੀ 803 ਹੋ ਗਈ ਹੈ। ਇਸੇ ਵਿਚਾਲੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਗਲੋਬਲ ਨੇਤਾਵਾਂ ਨੂੰ ਇਕਜੁੱਟ ਹੋ ਕੇ ਕੋਰੋਨਾ ਵਾਇਰਸ ਨਾਲ ਮੁਕਾਬਲੇ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਸਾਨੂੰ ਇਸ ਵਾਇਰਸ ਨੂੰ ਹਰਾਉਣ ਦੇ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਆਸਟ੍ਰੇਲੀਆ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ
NEXT STORY