ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਟਵੀਟ ਕੀਤਾ ਕਿ ਦੇਸ਼ ਵਿਚ ਕੋਵਿਡ-19 ਇਨਫੈਕਸ਼ਨ ਦੇ ਮਾਮਲੇ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਟਰੰਪ ਦਾ ਟਵੀਟ ਅਜਿਹੇ ਵੇਲੇ ਵਿਚ ਆਇਆ ਹੈ ਜਦ ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 1 ਲੱਖ ਦੇ ਕਰੀਬ ਪਹੁੰਚ ਗਿਆ ਹੈ। ਟਰੰਪ ਨੇ ਟਵੀਟ ਕੀਤਾ ਕਿ ਦੇਸ਼ ਭਰ ਵਿਚ ਮਾਮਲੇ, ਗਿਣਤੀ ਅਤੇ ਮੌਤਾਂ ਵਿਚ ਗਿਰਾਵਟ ਆ ਰਹੀ ਹੈ। ਇਸ ਤੋਂ ਕੁਝ ਦਿਨ ਪਹਿਲਾਂ ਵ੍ਹਾਈਟ ਹਾਊਸ ਦੀ ਅਧਿਕਾਰੀ ਡਾ. ਡੇਬੋਰਾਹ ਬਰਕਸ ਨੇ ਕਿਹਾ ਸੀ ਕਿ ਹਸਪਤਾਲ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਿਚ 50 ਫੀਸਦੀ ਦੀ ਗਿਰਾਵਟ ਆਈ ਹੈ।
ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਉਥੇ ਹੀ ਕੈਲੀਫੋਰਨੀਆ ਦੀ ਰਾਜਧਾਨੀ ਵਿਚ ਲੋਕਾਂ ਵੱਲੋਂ ਕੋਰੋਨਾਵਾਇਰਸ ਕਾਰਨ ਘਰਾਂ ਵਿਚ ਰਹਿਣ ਆਦੇਸ਼ ਖਿਲਾਫ ਰੋਸ-ਪ੍ਰਦਰਸ਼ਨ ਕੀਤਾ ਗਿਆ। ਦੂਜੇ ਪਾਸੇ ਪੂਰੇ ਅਮਰੀਕਾ ਵਿਚ ਹੁਣ ਤੱਕ ਕੋਰੋਨਾ ਦੇ 1,682,503 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 99,225 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 451,392 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।
2 ਮਹੀਨਿਆਂ 'ਚ ਮਾਰਕ ਜ਼ੁਕਰਬਰਗ ਬਣੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਸ਼ਖਸ
NEXT STORY