ਜਕਾਰਤਾ - ਇੰਡੋਨੇਸ਼ੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਦੇ 1,111 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਨਾਲ 48 ਹੋਰ ਲੋਕਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਦੇ ਬੁਲਾਰੇ ਆਚਮਡ ਯੂਰੀਯਾਂਟੋ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਨਵੇਂ ਮਾਮਲਿਆਂ ਨੂੰ ਮਿਲਾ ਕੇ ਕੁਲ ਪ੍ਰਭਾਵਿਤਾਂ ਦੀ ਗਿਣਤੀ 36,405 ਅਤੇ ਮਿ੍ਰਤਕਾਂ ਦੀ ਗਿਣਤੀ 2,048 ਹੋ ਗਈ ਹੈ। ਉਥੇ ਹੀ ਇਕ ਦਿਨ ਵਿਚ 577 ਲੋਕ ਇਸ ਬੀਮਾਰੀ ਤੋਂ ਠੀਕ ਹੋਏ ਹਨ ਅਤੇ ਹੁਣ ਤੱਕ 13,213 ਲੋਕ ਰੋਕ ਮੁਕਤ ਹੋ ਚੁੱਕੇ ਹਨ। ਇੰਡੋਨੇਸ਼ੀਆਈ ਸਰਕਾਰ ਦੇਸ਼ ਵਿਚ ਸਥਿਤੀ ਆਮ ਰੂਪ ਤੋਂ ਬਹਾਲ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਲੋਕਾਂ ਨੂੰ ਆਪਣੀ ਦਿਨ ਵੇਲੇ ਕੰਮ ਕਰਨ ਅਤੇ ਘੁੰਮਣ-ਫਿਰਨ ਦੀ ਇਜਾਜ਼ਤ ਦੇ ਦਿੱਤੀ ਜਾ ਸਕੇ।
ਬੈਨਜ਼ੀਰ ਭੁੱਟੋ ਦਾ ਅਕਸ ਖਰਾਬ ਕਰਨ ਵਾਲੇ ਬਲਾਗਰ 'ਤੇ ਪੁਲਸ ਨੇ ਨਹੀਂ ਕੀਤੀ ਕੋਈ ਕਾਰਵਾਈ
NEXT STORY