ਇਸਲਾਮਾਬਾਦ-ਪਾਕਿਸਤਾਨ ਸਰਕਾਰ ਨੇ ਅਗਲੇ ਸਾਲ ਅਪ੍ਰੈਲ 'ਚ ਜੰਗੀ ਪੱਧਰ 'ਤੇ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਹੈ ਜਿਸ ਦੇ ਤਹਿਤ ਲੋਕਾਂ ਨੂੰ ਫ੍ਰੀ ਟੀਕਾ ਮੁਹੱਈਆ ਕਰਵਾਇਆ ਜਾਵੇਗਾ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਮਾਮਲਿਆਂ 'ਤੇ ਸੰਸਦੀ ਸਕੱਤਰ ਨੌਸ਼ੀਲ ਹਾਮਿਦ ਨੇ ਕਿਹਾ ਕਿ ਪਾਕਿਸਤਾਨ ਤਹਰੀਕ-ਏ-ਇਨਸਾਫ (ਪੀ.ਟੀ.ਆਈ.) ਸਰਕਾਰ ਨੇ ਟੀਕੇ ਖਰੀਦਣ ਲਈ ਫੰਡ ਨੂੰ ਮਨਜ਼ੂਰੀ ਦਿੱਤੀ ਹੈ।
ਇਹ ਵੀ ਪੜ੍ਹੋ:-ਬ੍ਰਿਟੇਨ ਦੇ PM ਦੀ ਚਿਤਾਵਨੀ, ਅਜੇ ਖਤਮ ਨਹੀਂ ਹੋਈ ਕੋਵਿਡ-19 ਵਿਰੁੱਧ ਲੜਾਈ
ਹਾਮਿਦ ਨੇ ਟਵੀਟ ਕੀਤਾ, ''ਪੀ.ਟੀ.ਆਈ. ਸਰਕਾਰ ਲੋਕਾਂ ਨੂੰ ਫ੍ਰੀ ਕੋਰੋਨਾ ਵਾਇਰਸ ਟੀਕਾ ਉਪਲੱਬਧ ਕਰਵਾਏਗੀ। ਸਰਕਾਰ 2021 ਦੀ ਦੂਜੀ ਤਿਮਾਹੀ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਟੀਕੇ ਦਾ ਤੀਸਰਾ ਪੜਾਅ ਦਾ ਕਲੀਨਿਕਲ ਪ੍ਰੀਖਣ ਵਧੀਆ ਚੱਲ ਰਿਹਾ ਹੈ ਅਤੇ ਲੋਕਾਂ ਨੂੰ ਜਲਦ ਹੀ ਟੀਕਾ ਉਪਲੱਬਧ ਹੋ ਜਾਵੇਗਾ। ਪਾਕਿਸਤਾਨ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 3,499 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ ਵੀਰਵਾਰ ਨੂੰ ਵਧ ਕੇ 4406,810 ਹੋ ਗਈ ਹੈ।
ਇਹ ਵੀ ਪੜ੍ਹੋ:-ਮੱਛੀ ਦੀ ਉਲਟੀ ਨਾਲ ਮਛੇਰਾ ਇੰਝ ਬਣਿਆ ਰਾਤੋ-ਰਾਤ ਕਰੋੜਪਤੀ
ਇਸ ਤੋਂ ਇਲਾਵਾ 39 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 8,205 ਹੋ ਗਈ ਹੈ। ਲਗਭਗ 347,000 ਲੋਕ ਇਨਫੈਕਸ਼ਨ ਤੋਂ ਠੀਕ ਹੋ ਚੁੱਕੇ ਹਨ। 2,469 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਕਿਹਾ ਕਿ ਬੀਤੇ 24 ਘੰਟਿਆਂ ਦੌਰਾਨ 42,904 ਲੋਕਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ 'ਚੋਂ 8.15 ਫੀਸਦੀ ਲੋਕ ਇਨਫੈਕਟਿਡ ਪਾਏ ਗਏ। ਦੇਸ਼ 'ਚ ਹੁਣ ਤੱਕ ਕੁੱਲ 5,627,539 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਪਾਕਿਸਤਾਨ ਦੇ ਮੰਤਰੀ ਮੰਡਲ ਨੇ ਕੋਰੋਨਾ ਵਾਇਰਸ ਟੀਕੇ ਖਰੀਦਣ ਲਈ ਮੰਗਲਵਾਰ ਨੂੰ 15 ਕਰੋੜ ਅਮਰੀਕੀ ਡਾਲਰ ਦੇ ਫੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ:-ਪਾਕਿ 'ਚ ਸਾਂਤਾ ਕਲਾਜ ਨੇ ਵੰਡੇ ਗਿਫਟ ਅਤੇ ਮਾਸਕ (ਤਸਵੀਰਾਂ)
ਨੋਟ :-ਕੋਵਿਡ-19 : ਪਾਕਿ 'ਚ 2021 ਤੋਂ ਸ਼ੁਰੂ ਹੋਵੇਗਾ ਟੀਕਾਕਰਨ। ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬ੍ਰਿਟੇਨ ਦੇ PM ਦੀ ਚਿਤਾਵਨੀ, ਅਜੇ ਖਤਮ ਨਹੀਂ ਹੋਈ ਕੋਵਿਡ-19 ਵਿਰੁੱਧ ਲੜਾਈ
NEXT STORY