ਸਿਡਨੀ (ਆਈ.ਏ.ਐੱਨ.ਐੱਸ.) ਆਸਟ੍ਰੇਲੀਆ ਵਿਖੇ ਸਿਡਨੀ ਦੇ ਪੱਛਮੀ ਉਪਨਗਰ ਮੈਰੀਲੈਂਡਜ਼ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਵਿਦਿਆਰਥੀ ਦਾ ਵੈਸਟਮੀਡ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜਦੋਂ ਵਿਦਿਆਰਥੀ 'ਤੇ ਹਮਲਾ ਹੋਇਆ ਉਦੋਂ ਉਹ ਕੰਮ 'ਤੇ ਜਾਣ ਲਈ ਘਰੋਂ ਨਿਕਲ ਰਿਹਾ ਸੀ। ਵਿਦਿਆਰਥੀ ਦੀ ਬੇਨਤੀ 'ਤੇ ਫਿਲਹਾਲ ਉਸ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
ਲੋਹੇ ਦੀ ਰਾਡ ਨਾਲ ਕੁੱਟਿਆ
ਜ਼ਖਮੀ ਵਿਦਿਆਰਥੀ ਨੇ 'ਦਿ ਆਸਟ੍ਰੇਲੀਆ ਟੂਡੇ' ਨੂੰ ਦੱਸਿਆ ਕਿ 'ਅੱਜ ਸਵੇਰੇ 5:30 ਵਜੇ ਜਦੋਂ ਉਹ ਕੰਮ 'ਤੇ ਜਾ ਰਿਹਾ ਸੀ ਤਾਂ 4-5 ਖਾਲਿਸਤਾਨ ਸਮਰਥਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਵਿਦਿਆਰਥੀ ਡਰਾਈਵਰ ਦੇ ਤੌਰ 'ਤੇ ਵੀ ਕੰਮ ਕਰਦਾ ਹੈ ਅਤੇ ਜਿੱਥੇ ਉਹ ਰਹਿੰਦਾ ਹੈ ਉੱਥੋਂ ਉਸ ਦੀ ਗੱਡੀ ਸਿਰਫ਼ 50 ਮੀਟਰ ਦੀ ਦੂਰੀ 'ਤੇ ਪਾਰਕ ਕੀਤੀ ਗਈ ਸੀ। ਜਿਵੇਂ ਹੀ ਉਹ ਆਪਣੀ ਡਰਾਈਵਿੰਗ ਸੀਟ 'ਤੇ ਬੈਠਿਆ ਤਾਂ ਇਹ ਖਾਲਿਸਤਾਨ ਸਮਰਥਕ ਅਚਾਨਕ ਆ ਗਏ, ਜਿਨ੍ਹਾਂ 'ਚੋਂ ਇਕ ਨੇ ਗੱਡੀ ਦਾ ਖੱਬੇ ਪਾਸੇ ਦਾ ਦਰਵਾਜ਼ਾ ਖੋਲ੍ਹਿਆ ਅਤੇ ਪੀੜਤ ਦੀ ਖੱਬੇ ਅੱਖ ਦੇ ਹੇਠਾਂ ਗੱਲ੍ਹ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਡਰਾਈਵਰ ਸਾਈਡ ਦਾ ਦਰਵਾਜ਼ਾ ਖੋਲ੍ਹਿਆ ਅਤੇ ਪੀੜਤ ਨੂੰ ਗੱਡੀ ਤੋਂ ਬਾਹਰ ਕੱਢ ਲਿਆ ਅਤੇ ਲੋਹੇ ਦੀ ਰਾਡ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਪੀੜਤ ਨੇ ਅੱਗੇ ਦੱਸਿਆ ਕਿ 'ਉਨ੍ਹਾਂ 'ਚੋਂ ਦੋ ਆਪਣੇ ਫੋਨ 'ਤੇ ਵੀਡੀਓ ਰਿਕਾਰਡ ਕਰ ਰਹੇ ਸਨ ਜਦਕਿ 4-5 ਉਸ ਨੂੰ ਚਾਰੋਂ ਪਾਸਿਓਂ ਕੁੱਟ ਰਹੇ ਸਨ। ਉਹ ਪੂਰੇ ਸਮੇਂ ਦੌਰਾਨ "ਖਾਲਿਸਤਾਨ ਜ਼ਿੰਦਾਬਾਦ" ਦੇ ਨਾਅਰੇ ਲਾਉਂਦੇ ਰਹੇ। ਇਹ ਸਭ 5 ਮਿੰਟ ਤੋਂ ਵੀ ਘੱਟ ਸਮੇਂ ਵਿੱਚ ਵਾਪਰਿਆ। ਉਹ ਇਹ ਕਹਿੰਦੇ ਹੋਏ ਚਲੇ ਗਏ ਕਿ ਇਹ ਉਸ ਵੱਲੋਂ ਖਾਲਿਸਤਾਨ ਦੇ ਮੁੱਦੇ ਦਾ ਵਿਰੋਧ ਕਰਨ ਦਾ ਸਬਕ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਨੇ ਆਪਣੀ ਇਹ ਹਰਕਤ ਨਾ ਛੱਡੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸਬਕ ਸਿਖਾਇਆ ਜਾਵੇਗਾ।
ਰਾਹਗੀਰਾਂ ਦੀ ਮਦਦ ਨਾਲ ਪਹੁੰਚਾਇਆ ਹਸਪਤਾਲ
ਘਟਨਾ ਨੂੰ ਦੇਖ ਕੇ ਆਸ-ਪਾਸ ਦੇ ਕੁਝ ਲੋਕਾਂ ਅਤੇ ਰਾਹਗੀਰਾਂ ਨੇ NSW ਪੁਲਸ ਨੂੰ ਫੋਨ ਕੀਤਾ। NSW ਪੁਲਸ ਅਧਿਕਾਰੀਆਂ ਨੇ ਡਾਕਟਰਾਂ ਨੂੰ ਮੌਕੇ 'ਤੇ ਬੁਲਾਇਆ। ਪੀੜਤ ਨੂੰ ਉਸ ਦੇ ਸਿਰ, ਲੱਤ ਅਤੇ ਬਾਂਹ 'ਤੇ ਗੰਭੀਰ ਸੱਟਾਂ ਨਾਲ ਵੈਸਟਮੀਡ ਹਸਪਤਾਲ ਲਿਜਾਇਆ ਗਿਆ। ਆਸਟ੍ਰੇਲੀਆ ਟੂਡੇ ਮੁਤਾਬਕ ਜ਼ਖਮੀ ਵਿਅਕਤੀ ਦੀ ਬਾਂਹ ਦੀ ਸਰਜਰੀ ਹੋਣੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਯੂਕੇ ਜਾਣ ਦੀ ਤਿਆਰੀ ਕਰ ਰਹੇ ਭਾਰਤੀਆਂ ਨੂੰ ਵੱਡਾ ਝਟਕਾ, PM ਸੁਨਕ ਨੇ ਕੀਤਾ ਇਹ ਐਲਾਨ
ਸੰਸਦ ਮੈਂਬਰ ਨੇ ਕੀਤੀ ਨਿੰਦਾ
ਪੈਰਾਮਾਟਾ ਅਤੇ ਮੈਰੀਲੈਂਡ ਦੇ ਉਪਨਗਰਾਂ ਦੇ ਸੰਸਦ ਮੈਂਬਰ ਐਂਡਰਿਊ ਚਾਰਲਟਨ ਨੇ ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ "ਸਾਡੇ ਸਥਾਨਕ ਭਾਈਚਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੱਟੜਪੰਥ ਜਾਂ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਇਸ ਘਟਨਾ ਬਾਰੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ ਅਤੇ ਜਿਵੇਂ ਹੀ ਸਥਿਤੀ ਸਾਹਮਣੇ ਆਉਂਦੀ ਹੈ, ਮੈਂ ਇਸ 'ਤੇ ਨਜ਼ਰ ਰੱਖਾਂਗਾ। ਸੰਕਟ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਪੀੜਤ ਅਤੇ ਉਸ ਦੇ ਪਰਿਵਾਰ ਦੇ ਨਾਲ ਹੈ।ਇੱਥੇ ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਖਾਲਿਸਤਾਨ ਸਮਰਥਕਾਂ ਨੇ ਸਿਡਨੀ ਸਥਿਤ ਭਾਰਤੀ ਵਿਦਿਆਰਥੀ ਨੂੰ ਆਪਣੀ ਵੰਡਵਾਦੀ ਵਿਚਾਰਧਾਰਾ ਦਾ ਵਿਰੋਧ ਕਰਨ ਲਈ ਦਹਿਸ਼ਤਜ਼ਦਾ ਕੀਤਾ ਹੈ। ਉਹ ਪਹਿਲਾਂ ਵੀ ਅਜਿਹੀਆਂ ਹਰਕਤਾਂ ਕਰ ਚੁੱਕਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਾਮੀਂ ਫੁੱਟਬਾਲ ਖਿਡਾਰਨ ਦੀ ਘਰ 'ਚੋਂ ਮਿਲੀ ਲਾਸ਼, ਕੁੱਝ ਦਿਨ ਪਹਿਲਾਂ ਮਨਾਇਆ ਸੀ 20ਵਾਂ ਜਨਮਦਿਨ
NEXT STORY