ਬੀਜਿੰਗ (ਬਿਊਰੋ)— ਮਾਲਦੀਵ ਵਿਚ ਚੱਲ ਰਹੇ ਸਿਆਸੀ ਸੰਕਟ 'ਤੇ ਚੀਨ ਨੇ ਭਾਰਤ ਨੂੰ ਦਖਲ ਅੰਦਾਜ਼ੀ ਨਾ ਕਰਨ ਲਈ ਕਿਹਾ ਹੈ। ਚੀਨ ਦੀ ਇਕ ਅਖਬਾਰ ਮੁਤਾਬਕ ਮਾਲਦੀਵ ਦੇ ਰਾਸ਼ਟਰਪਤੀ ਅਬਦੁੱਲਾ ਯਾਮੀਨ ਨੇ ਐਮਰਜੈਂਸੀ ਦਾ ਐਲਾਨ ਕਰਦੇ ਹੋਏ ਸੁਪਰੀਮ ਕੋਰਟ ਦੇ ਜੱਜ ਨਾਲ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਮਾਮੂਨ ਅਬਦੁੱਲ ਨੂੰ ਗ੍ਰਿਫਤਾਰ ਕਰਨ ਦਾ ਆਦੇਸ਼ ਦਿੱਤਾ ਸੀ। ਇਸ ਮਗਰੋਂ ਸਾਬਕਾ ਰਾਸ਼ਟਰਪਤੀ ਨੇ ਇਸ ਮਾਮਲੇ ਵਿਚ ਭਾਰਤ ਨੂੰ ਦਖਲ ਅੰਦਾਜ਼ੀ ਕਰਨ ਦੀ ਮੰਗ ਕੀਤੀ ਸੀ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰ ਕੇ ਮਾਲਦੀਵ ਵਿਚ ਐਮਰਜੈਂਸੀ ਨੂੰ ਪਰੇਸ਼ਾਨੀ ਦਾ ਕਾਰਨ ਦੱਸਦੇ ਹੋਏ ਸੁਪਰੀਮ ਕੋਰਟ ਦੇ ਜੱਜਾਂ ਦੀ ਗ੍ਰਿਫਤਾਰੀ ਦੇ ਆਦੇਸ਼ ਨੂੰ ਚਿੰਤਾਜਨਕ ਦੱਸਿਆ। ਚੀਨ ਭਾਰਤ ਦੀ ਇਸ ਪ੍ਰਤੀਕਿਰਿਆ ਤੋਂ ਖੁਸ਼ ਨਹੀਂ ਹੈ। ਚੀਨ ਦੀ ਅਖਬਾਰ ਮੁਤਾਬਕ,'' ਸਿਆਸੀ ਸੰਕਟ ਕਿਸੇ ਵੀ ਦੇਸ਼ ਦੇ ਅੰਦਰੂਨੀ ਮਾਮਲੇ ਹਨ ਅਤੇ ਨਵੀਂ ਦਿੱਲੀ ਦਾ ਇਨ੍ਹਾਂ ਮਾਮਲਿਆਂ ਵਿਚ ਦਖਲ ਅੰਦਾਜ਼ੀ ਕਰਨਾ ਜਾਇਜ਼ ਨਹੀਂ ਹੈ।''
ਸਿਡਨੀ 'ਚ ਪਾਣੀ 'ਚ ਡੁੱਬਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ
NEXT STORY