ਮਾਸਕੋ- ਟਿਊਨੀਸ਼ੀਆ ਵਿਚ ਕੋਰੋਨਾ ਮਹਾਮਾਰੀ ਵਿਚ ਸੁਰੱਖਿਆ ਦੇ ਤੌਰ 'ਤੇ ਲਾਗੂ ਕਰਫਿਊ ਦੀ ਮਿਆਦ 15 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਸਿਹਤ ਮੰਤਰਾਲਾ ਮੁਤਾਬਕ ਕਰਫਿਊ ਦੀ ਮਿਆਦ ਸਥਾਨਕ ਸਮੇਂ ਮੁਤਾਬਕ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗੀ।
ਇਸ ਦੇ ਨਾਲ ਹੀ ਨਵੇਂ ਸਾਲ ਮੌਕੇ ਪਾਰਟੀਆਂ ਅਤੇ ਸਮਾਰੋਹਾਂ ਦੇ ਆਯੋਜਨ 'ਤੇ ਪਾਬੰਦੀ ਰਹੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ 30 ਦਸੰਬਰ ਤੱਕ ਇਹ ਮਿਆਦ ਵਧਾਉਣ ਦੀ ਘੋਸ਼ਣਾ ਕੀਤੀ ਗਈ ਸੀ। ਇਸ ਗੱਲ ਦੀ ਜਾਣਕਾਰੀ ਟਿਊਨੀਸ਼ੀਆ ਦੇ ਸਿਹਤ ਮੰਤਰਾਲੇ ਨੇ ਦਿੱਤੀ।
ਇਸ ਦੌਰਾਨ ਕੈਫੇ, ਰੈਸਟੋਰੈਂਟ ਵਿਚ ਸਖ਼ਤ ਪਾਬੰਦੀਆਂ ਰਹਿਣਗੀਆਂ। ਲੋਕਾਂ ਨੂੰ ਸਮਾਜਕ ਦੂਰੀ ਬਣਾ ਕੇ ਰੱਖਣ ਤੇ ਵਪਾਰਕ ਮੇਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵੱਡੇ ਸੰਮੇਲਨ ਵੀ ਰੱਦ ਕਰ ਦਿੱਤੇ ਗਏ ਹਨ। ਆਸ ਪ੍ਰਗਟਾਈ ਜਾ ਰਹੀ ਹੈ ਕਿ ਦਸੰਬਰ ਦੇ ਅਖੀਰ ਤੱਕ ਕੋਰੋਨਾ ਟੀਕਾਕਰਣ ਸ਼ੁਰੂ ਹੋ ਜਾਵੇਗਾ।
ਕਲੇਰਮੋਂਟ ਦੇ ਸੀਰੀਅਲ ਕਿੱਲਰ ਬ੍ਰੈਡਲੀ ਐਡਵਰਡਸ ਨੂੰ ਹੋਈ ਉਮਰ ਕੈਦ ਦੀ ਸਜ਼ਾ
NEXT STORY