ਸਿਡਨੀ— ਆਸਟ੍ਰੇਲੀਆ ਦੇ ਸੂਬੇ ਪੱਛਮੀ ਆਸਟ੍ਰੇਲੀਆ 'ਚ ਇਕ ਵਾਰ ਤੂਫਾਨ ਨੇ ਦਸਤਕ ਦਿੱਤੀ ਹੈ, ਜਿਸ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਕੈਟੇਗਰੀ ਦੇ ਤੂਫਾਨ ਨੇ ਕਿੰਬਰਲੀ ਖੇਤਰ ਨੂੰ ਪ੍ਰਭਾਵਿਤ ਕੀਤਾ। ਇਸ ਸਮੇਂ ਇੱਥੇ 85 ਕਿਲੋ ਮੀਟਰ ਪ੍ਰਤੀ ਘੰਟੇ ਤੋਂ 120 ਕਿਲੋ ਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ ਜਿਨ੍ਹਾਂ ਦੇ ਕਈ ਖੇਤਰਾਂ 'ਚ 200 ਕਿਲੋ ਮੀਟਰ ਪ੍ਰਤੀ ਘੰਟੇ ਦੀ ਰਫਤਾਰ ਤਕ ਪੁੱਜਣ ਦਾ ਖਤਰਾ ਹੈ, ਇਸ ਕਾਰਨ ਵਧੇਰੇ ਨੁਕਸਾਨ ਹੋਣ ਦਾ ਡਰ ਰਹੇਗਾ। ਹੋ ਸਕਦਾ ਹੈ ਕਿ ਕਈ ਥਾਵਾਂ 'ਤੇ ਬਿਜਲੀ ਦੇ ਕੱਟ ਵੀ ਲੱਗਣ।
ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਵਧੇਰੇ ਧਿਆਨ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਤੂਫਾਨ ਹੌਲੀ ਰਫਤਾਰ 'ਚ ਅੱਗੇ ਵਧ ਰਿਹਾ ਹੈ। ਇਸ ਕਾਰਨ ਪਿਲਬਾਰਾ ਕੋਸਟ 'ਚ ਅਗਲੇ ਹਫਤੇ ਤੇਜ਼ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਸਮ ਦੇਖ ਕੇ ਹੀ ਘਰੋਂ ਬਾਹਰ ਨਿਕਲਣ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵਾਹਨਾਂ ਦੀ ਗਤੀ ਵੀ ਕੰਟਰੋਲ 'ਚ ਰੱਖੀ ਜਾਵੇ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ।
ਇੰਗਲੈਂਡ 'ਚ ਨਾਬਾਲਗਾ ਨਾਲ ਯੌਨ ਸ਼ੋਸ਼ਣ ਮਾਮਲੇ 'ਚ 6 ਫੌਜੀ ਗ੍ਰਿਫਤਾਰ
NEXT STORY