ਮੈਲਬੌਰਨ, (ਰਮਨਦੀਪ ਸਿੰਘ ਸੋਢੀ)- ਨਿਊਜ਼ੀਲੈਂਡ ਵਿੱਚ ਪੰਜਾਬੀ ਕਮਿਊਨਟੀ ਦੇ ਸਿਰਕੱਢ ਆਗੂ ਵਜੋਂ ਜਾਣੇ ਜਾਂਦੇ ਦਲਜੀਤ ਸਿੰਘ ਦਾ ਅੱਜ ਆਸਟ੍ਰੇਲੀਆ ਦੀਆਂ ਸਿੱਖ ਖੇਡਾਂ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖ ਖੇਡਾਂ ਦੀ ਨੈਸ਼ਨਲ ਕਮੇਟੀ ਦੇ ਪ੍ਰਧਾਨ ਸਰਬਜੋਤ ਸਿੰਘ ਢਿੱਲੋਂ, ਕੁਲਦੀਪ ਬਾਸੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਚੰਗੀਆਂ ਸੇਵਾਵਾਂ ਸਦਕਾ ੳਨਾਂ ਨੂੰ ਸਨਮਾਨਿਤ ਕਰਕੇ ਜੀ ਆਇਆਂ ਕਿਹਾ ਤੇ ਧੰਨਵਾਦ ਵੀ ਕੀਤਾ। ਦੱਸ ਦਈਏ ਕਿ ਮੌਜੂਦਾ ਸਮੇਂ ‘ਚ ਦਲਜੀਤ ਸਿੰਘ ਨਿਊਜ਼ੀਲੈਂਡ ਸੈਂਟਰਲ ਸਿੱਖ ਐਸ਼ੋਸੀਏਸ਼ਨ ਦੇ ਪ੍ਰਧਾਨ ਹਨ। ਦਲਜੀਤ ਸਿੰਘ 1989 ਤੋਂ ਨਿਊਜ਼ੀਲੈਂਡ ਵਿੱਚ ਰਹਿ ਰਹੇ ਹਨ। ਉਹਨਾਂ ਦਾ ਪਿਛੋਕੜ ਪਿੰਡ ਸੈਫਲਾਬਾਦ, ਕਪੂਰਥਲਾ ਨਾਲ ਸਬੰਧਿਤ ਹੈ।

ਜਾਣਕਾਰੀ ਅਨੁਸਾਰ ਦਲਜੀਤ ਸਿੰਘ 1991 ਤੋਂ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜੀਲੈਂਡ ਨਾਲ ਜੁੜੇ ਹੋਏ ਹਨ ਤੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜੇਕਰ ਦਲਜੀਤ ਸਿੰਘ ਜੀ ਦੀ ਗੱਲ ਕੀਤੀ ਜਾਵੇ ਤਾਂ ਉਹ ਅਕਸਰ ਨੂੰ ਨਿਊਜ਼ੀਲੈਂਡ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਅੱਗੇ ਰਹਿੰਦੇ ਹਨ ਤੇ ਜਿਹੜੀ ਵੀ ਸਰਕਾਰ ਹੋਵੇ ਉਸ ਕੋਲੋਂ ਪੰਜਾਬੀ ਭਾਈਚਾਰੇ ਦੇ ਮਸਲੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ। ਇਸ ਦੌਰਾਨ ਦਲਜੀਤ ਸਿੰਘ ਨੇ ਵੀ ਸਮੂਹ ਸਿੱਖ ਖੇਡਾਂ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਅਗਲੀਆਂ ਖੇਡਾਂ ਲਈ ਸ਼ੁੱਭਕਾਮਨਾਵਾ ਦਿੱਤੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ ਇਜ਼ਰਾਈਲ ਨੇ 120 ਟਿਕਾਣਿਆਂ 'ਤੇ ਵਰ੍ਹਾਏ ਬੰਬ
NEXT STORY